Connect with us

ਪੰਜਾਬੀ

ਕਿਸਾਨ ਅੰਦੋਲਨ ‘ਚ ਸ਼ਹੀਦ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ

Published

on

Honored the family of the martyr in the peasant movement

ਖੰਨਾ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਨਵਾਂ ਪਿੰਡ ਰਾਮਗੜ੍ਹ ਦੇ ਕਿਸਾਨ ਪਰਗਟ ਸਿੰਘ ਦੇ ਪਰਿਵਾਰ ਨੂੰ ਪਿੰਡ ਵਾਸੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰਦੀਪ ਸਿੰਘ ਦੀਪਾ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਸਾਨ ਦੀ ਪਤਨੀ ਦਲਵੀਰ ਕੌਰ ਤੇ ਪੁੱਤਰ ਆਕਾਸ਼ਦੀਪ ਸਿੰਘ ਨੂੰ ਸਨਮਾਨਿਤ ਕੀਤਾ।

ਇਸ ਕਰਕੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਮੇਂ ਸਮੇਂ ਸਿਰ ਬਣਦਾ ਮਾਣ ਸਨਮਾਨ ਦਿੱਤਾ ਜਾਵੇ। ਪੰਜਾਬ ਸਰਕਾਰ ਵੱਲੋਂ ਕਿਸਾਨ ਪਰਿਵਾਰਾਂ ਨੂੰ ਮਾਲੀ ਮਦਦ ਤੇ ਨੌਕਰੀ ਦੇਣ ਦਾ ਫੈਸਲਾ ਸ਼ਲਾਘਾਯੋਗ ਹੈ।

ਇਸੇ ਤਰ੍ਹਾਂ ਇਨ੍ਹਾਂ ਜਾਨਾਂ ਦੀ ਜਿੰਮੇਵਾਰ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਕਮਲਜੀਤ ਸਿੰਘ, ਮੇਹਰ ਸਿੰਘ ਪੰਚ, ਰੋਮੀ ਪੰਚ, ਗੁਰਪ੍ਰਰੀਤ ਸਿੰਘ ਪੰਚ, ਜੋਧਾ ਸਿੰਘ, ਜਗਪਾਲ ਸਿੰਘ ਆਦਿ ਹਾਜ਼ਰ ਸਨ।

Facebook Comments

Trending