ਪੰਜਾਬ ਨਿਊਜ਼

ਵੱਖ-ਵੱਖ 16 ਸਰਕਾਰੀ ਯੋਜਨਾਵਾਂ ਦੇ ਸੈਂਕੜੇ ਲਾਭਪਾਤਰੀ, ਪ੍ਰਧਾਨ ਮੰਤਰੀ ਨਾਲ ਵਰਚੂਅਲ ਤੌਰ ‘ਤੇ ਹੋਏ ਰੂ-ਬਰੂ

Published

on

ਲੁਧਿਆਣਾ :  ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿਖੇ 16 ਵੱਖ-ਵੱਖ ਸਰਕਾਰੀ ਸਕੀਮਾਂ ਦੇ ਸੈਂਕੜੇ ਲਾਭਪਾਤਰੀ, ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਾਲ ਰੂ-ਬਰੂ ਹੋਏ। ਇਸ ਸਬੰਧੀ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਸਮਾਗਮ ਦੌਰਾਨ ਸਿੱਧੇ ਤੌਰ ‘ਤੇ ਲਾਹਾ ਲੈਣ ਵਾਲੇ ਕਰੀਬ 700 ਤੋਂ ਵੱਧ ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵੱਖ-ਵੱਖ 16 ਸਕੀਮਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਆਦਿ ਸ਼ਾਮਿਲ ਹਨ

ਸਵੱਛ ਭਾਰਤ ਮਿਸ਼ਨ (ਗ੍ਰਾਮੀਣ), ਸਵੱਛ ਭਾਰਤ ਮਿਸ਼ਨ (ਸ਼ਹਿਰੀ), ਜਲ ਜੀਵਨ ਮਿਸ਼ਨ, ਅਰਮੂਤ, ਪ੍ਰਧਾਨ ਮੰਤਰੀ ਸਵਨਿਧੀ, ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਸਿਹਤ ਅਤੇ ਤੰਦਰੁਸਤੀ ਕੇਂਦਰ ਅਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾਵਾਂ ਸ਼ਾਮਲ ਹਨ।

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਮਦਨ ਲਾਲ ਬੱਗਾ ਅਤੇ ਦਲਜੀਤ ਸਿੰਘ ਗਰੇਵਾਲ (ਭੋਲਾ), ਵਿੱਤ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

ਇਸ ਇੰਟਰੈਕਟਿਵ ਸੈਸ਼ਨ ਦੌਰਾਨ ਲਾਭਪਾਤਰੀਆਂ ਨੂੰ ਸਾਰੀਆਂ 16 ਸਰਕਾਰੀ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੰ{ ਕਰਵਾਇਆ ਗਿਆ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈਣ ਲਈ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ ਗਈ।

Facebook Comments

Trending

Copyright © 2020 Ludhiana Live Media - All Rights Reserved.