ਪੰਜਾਬੀ
ਲੁਧਿਆਣਾ ਪੱਛਮੀ ਦੀ ਤਰੱਕੀ ‘ਚ ਕੋਈ ਕਸਰ ਨਹੀਂ ਛੱਡਾਂਗਾ -ਆਸ਼ੂ
Published
3 years agoon

ਲੁਧਿਆਣਾ : ਕੈਬਨਿਟ ਮੰਤਰੀ ਤੇ ਲੁਧਿਆਣਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ 5 ਸਾਲਾਂ ਵਿਚ ਹਲਕਾ ਲੁਧਿਆਣਾ ਪੱਛਮੀ ਦੀ ਤਰੱਕੀ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਭਵਿੱਖ ਵਿਚ ਵੀ ਇਹ ਰੁਝਾਨ ਇਸੇ ਤਰ੍ਹਾਂ ਜਾਰੀ ਰਹੇਗਾ।
ਸ੍ਰੀ ਆਸ਼ੂ ਨੇ ਇਹ ਪ੍ਰਗਟਾਵਾ ਰਿਸ਼ੀ ਨਗਰ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਆਸ਼ੂ ਨੇ ਕਿਹਾ ਕਿ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਹੀ ਉਨ੍ਹਾਂ ਨੂੰ ਬਿਹਤਰ ਕੰਮ ਕਰਨ ਦੇ ਸਮਰੱਥ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਲੁਧਿਆਣਾ ਪੱਛਮੀ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ 90 ਫੀਸਦੀ ਪੂਰੇ ਕੀਤੇ ਹਨ ਅਤੇ ਇਹੀ ਕਾਰਨ ਹੈ ਕਿ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਕੀਤਾ ਹੈ ਅਤੇ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਹੀ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੇ ਕਾਬਿਲ ਬਣਾਉਂਦਾ ਹੈ।
ਸ਼੍ਰੀ ਆਸ਼ੂ ਦੇਸ਼ ਰਾਜ ਪਿੱਪਲੀ ਦੇ ਗ੍ਰਹਿ ਵਿਖੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਕੌਂਸਲਰ ਮਮਤਾ ਆਸ਼ੂ ਨੇ ਰਿਸ਼ੀ ਨਗਰ ਦੇ ਗੀਤਾਂਜਲੀ ਅਪਾਰਟਮੈਂਟਸ ਵਿਖੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ‘ਤੇ ਭਰੋਸਾ ਕਰਦੇ ਹਨ ਅਤੇ ਕੋਈ ਵੀ ਉਨ੍ਹਾਂ ਦੇ ਤਜ਼ਰਬੇ ਦੀ ਬਰਾਬਰੀ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ ਤਾਂ ਜੋ ਲੋਕ ਨਾ ਸਿਰਫ਼ ਖੁਸ਼ਹਾਲ ਜੀਵਨ ਬਤੀਤ ਕਰ ਸਕ, ਸਗੋਂ ਇਕ ਚੰਗੇ ਨਾਗਰਿਕ ਵਜੋਂ ਰਾਸ਼ਟਰ ਨਿਰਮਾਣ ‘ਚ ਵੀ ਭਾਈਵਾਲ ਬਣ ਸਕਣ।
You may like
-
ਕਾਂਗਰਸ ਪਾਰਟੀ ਨੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਖਿਲਾਫ ਕੀਤੀ ਵੱਡੀ ਕਾਰਵਾਈ, ਜਾਰੀ ਕੀਤਾ ਪੱਤਰ
-
ਵਿਧਾਇਕ ਛੀਨਾ ਵਲੋਂ ਹਲਕੇ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ
-
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 2 ‘ਚ ਵਿਕਾਸ ਕਾਰਜਾਂ ਦਾ ਉਦਘਾਟਨ
-
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ED ਦੀ ਛਾਪੇਮਾਰੀ
-
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ: 3 ‘ਚ ਨਵੇਂ ਟਿਊਬਵੈਲ ਦਾ ਉਦਘਾਟਨ