ਪੰਜਾਬੀ
ਸਰਕਾਰ ਦੀਆਂ ਸਕੀਮਾਂ ਦਾ ਲਾਭ ਦੁਆਉਣ ਲਈ ਯਤਨਸ਼ੀਲ ਰਹਾਂਗਾ – ਪ੍ਰੇਮ ਮਿੱਤਲ
Published
3 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਪ੍ਰੇਮ ਮਿੱਤਲ ਦੇ ਹੱਕ ਵਿਚ ਜਸਵਿੰਦਰ ਧਵਨ ਗੋਗੀ ਦੀ ਅਗਵਾਈ ਹੇਠ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਇਕ ਮੀਟਿੰਗ ਕੀਤੀ ਗਈ।
ਇਸ ਮੌਕੇ ਪ੍ਰਸਿੱਧ ਪੰਜਾਬੀ ਕਲਾਕਾਰ ਹੌਬੀ ਧਾਲੀਵਾਲ ਅਤੇ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਵਿਸ਼ੇਸ਼ ਤੌਰ ‘ਤੇ ਮੀਟਿੰਗ ‘ਚ ਪਹੁੰਚੇ। ਇਸ ਮੌਕੇ ਮਾਹੀ ਗਿੱਲ ਅਤੇ ਹੌਬੀ ਧਾਲੀਵਾਲ ਨੇ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਬਹੁਤ ਸੋਚ ਸਮਝ ਕੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹਾਂ ਅਤੇ ਗਠਬੰਧਨ ਨੇ ਇਕ ਇਮਾਨਦਾਰ, ਚੰਗੇ ਕਿਰਦਾਰ ਅਤੇ ਨੇਕ ਸੁਭਾਅ ਦੇ ਮਾਲਕ ਪ੍ਰੇਮ ਮਿਤਲ ਨੂੰ ਆਤਮ ਨਗਰ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ।
ਉਨ੍ਹਾਂ ਕਿਹਾ ਕਿ ਆਤਮ ਨਗਰ ਦੇ ਵਿਕਾਸ ਲਈ ਪ੍ਰੇਮ ਮਿੱਤਲ ਦਾ ਜਿੱਤਣਾ ਜ਼ਰੂਰੀ ਹੈ। ਇਸ ਮੌਕੇ ਹਲਕਾ ਆਤਮ ਨਗਰ ਦੇ ਉਮੀਦਵਾਰ ਪ੍ਰੇਮ ਮਿੱਤਲ ਨੇ ਕਿਹਾ ਕਿ ਉਹ ਸਿਰਫ ਉਹੀ ਗੱਲ ਕਰਦੇ ਹਨ, ਜਿਸ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਹਰ ਇਕ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਵਾਵਾਂਗਾ ਅਤੇ ਲੋਕਾਂ ਦੀ ਬੇਹਤਰੀ ਲਈ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੁਆਉਣ ਲਈ ਵੀ ਯਤਨਸ਼ੀਲ ਰਹਾਂਗਾ।
ਇਸ ਮੌਕੇ ਜਸਵਿੰਦਰ ਧਵਨ ਗੋਗੀ ਨੇ ਪ੍ਰੇਮ ਮਿੱਤਲ, ਹੌਬੀ ਧਾਲੀਵਾਲ ਅਤੇ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਨੂੰ ਲੁਧਿਆਣਾ ਪਹੁੰਚਣ ‘ਤੇ ਜੀ ਆਇਆਂ ਕਿਹਾ ਅਤੇ ਆਪਣੇ ਵਿਚਾਰ ਸਾਂਝੇ ਕਰਨ ‘ਤੇ ਧੰਨਵਾਦ ਕੀਤਾ। ਇਸ ਮੌਕੇ ਰਜਿੰਦਰ ਨੀਟਾ, ਸਤੀਸ਼ ਕੁਮਾਰ, ਰਾਜ ਗਰਗ, ਭਵਨੀਸ਼, ਅਵਤਾਰ ਸਿੰਘ ਹੋਰਾ ਅਤੇ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ।
You may like
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ