ਪੰਜਾਬੀ
ਹਲਕੇ ਦੀ ਨੁਹਾਰ ਬਦਲਣ ਲਈ ਤਨਦੇਹੀ ਨਾਲ ਕੰਮ ਕਰਾਂਗਾ – ਕੈਪਟਨ ਸੰਧੂ
Published
3 years agoon

ਜਗਰਾਉਂ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਰਹੇ ਅਤੇ ਹੁਣ ਹਲਕਾ ਦਾਖਾ ਤੋਂ ਕਾਂਗਰਸ ਉਮੀਦਵਾਰ ਕੈਪਟਨ ਸੰਧੂ ਨੇ ਨੇੜਲੇ ਪਿੰਡਾਂ ’ਚ ਚੋਣ ਜਲਸੇ ਕੀਤੇ। ਪਿੰਡ ਢੋਲਣ, ਰੂਮੀ ਤੇ ਚਚਰਾੜੀ ਤੇ ਛੱਜਾਵਾਲ ਆਦਿ ਪਿੰਡਾਂ ’ਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਂ ’ਤੇ ਵੋਟਾਂ ਮੰਗੀਆਂ।
ਪਿੰਡ ਢੋਲਣ ’ਚ ਸਾਬਕਾ ਸਰਪੰਚ ਰਵਿੰਦਰ ਸਿੰਘ ਜੋਗਾ, ਬਲਾਕ ਸਮਿਤੀ ਮੈਂਬਰ ਜਸਵੀਰ ਸਿੰਘ, ਪੰਚ ਰਣਜੋਧ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਮੱਘਰ ਸਿੰਘ ਸੂਬੇਦਾਰ ਮੇਜਰ ਸਿੰਘ ਆਦਿ ਨੇ ਕੈਪਟਨ ਸੰਧੂ ਨੂੰ ਵੱਡੇ ਫ਼ਰਕ ਵੋਟਾਂ ਜਿਤਾਉਣ ਦਾ ਭਰੋਸਾ ਦਿੱਤਾ।
ਕੈਪਟਨ ਸੰਧੂ ਨੇ ਦੱਸਿਆ ਕਿ ਈਵੀਐੱਮ ’ਚ ਕਾਂਗਰਸ ਦਾ ਚੋਣ ਨਿਸ਼ਾਨ ਪਹਿਲੇ ’ਨੰਬਰ ਤੇ ਹੈ ਜਿਸ ਨੂੰ ਦਬਾ ਕੇ ਕਾਂਗਰਸ ਪਾਰਟੀ ਦੇ ਹੱਕ ’ਚ ਭੁਗਤਣਾ ਹੈ। ਇਸ ਸਮੇਂ ਮਾਰਕੀਟ ਕਮੇਟੀ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਤੇ ਪੇਡਾ ਦੇ ਵਾਈਸ ਚੇਅਰਮੈਨ ਕਰਨ ਵੜਿੰਗ ਵੀ ਹਾਜ਼ਰ ਸਨ।
ਇਸੇ ਤਰ੍ਹਾਂ ਪਿੰਡ ਰੂਮੀ ’ਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਵੱਡਾ ਇਕੱਠ ਕਰ ਕੇ ਕਾਂਗਰਸ ਉਮੀਦਵਾਰ ਦੇ ਹੱਕ ’ਚ ਭੁਗਤਣ ਦਾ ਭਰੋਸਾ ਦਿੱਤਾ। ਪਿੰਡ ਦੇ ਛੋਟੇ ਦਰਵਾਜ਼ੇ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਸੰਧੂ ਨੇ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੇ ਹੱਕ ’ਚ ਵੋਟਰ ਫਤਵਾ ਦੇਣਗੇ ਤਾਂ ਉਹ ਪਿੰਡ ਰੂਮੀ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਫੌਰੀ ਨੇਪਰੇ ਚੜ੍ਹਾਉਣ ਤੋਂ ਇਲਾਵਾ ਹਲਕੇ ਦੀ ਨੁਹਾਰ ਬਦਲਣ ਲਈ ਤਨਦੇਹੀ ਨਾਲ ਕੰਮ ਕਰਨਗੇ।
You may like
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦਾਖਾ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
-
ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
-
ਹਲਕਾ ਦਾਖਾ ਵਾਸੀਆਂ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ – ਇਯਾਲੀ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
-
ਸ਼੍ਰੋ:ਅ: ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ 5810 ਵੋਟਾਂ ਨਾਲ ਚੋਣ ਜਿੱਤੇ
-
ਭੱਟੀਆਂ ਢਾਹਾ ‘ਚ ਕੈਪਟਨ ਸੰਧੂ ਦੇ ਹੱਕ ‘ਚ ਚੋਣ ਪ੍ਰਚਾਰ