ਪੰਜਾਬ ਨਿਊਜ਼

ਪੰਜਾਬ ਦੇ ਬੁਢਾਪਾ ਪੈਨਸ਼ਨਰ ਛੇਤੀ ਕਰਨ ਇਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ ਪੈਨਸ਼ਨ

Published

on

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾਂ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋਂ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਨ੍ਹਾਂ ਦੀ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਹੈ। ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ ਲੈ ਕੇ ਦਫ਼ਤਰ ਵਿਖੇ ਆਪਣਾ ਪੱਖ ਰੱਖ ਸਕਦੇ ਹਨ।

Facebook Comments

Trending

Copyright © 2020 Ludhiana Live Media - All Rights Reserved.