Connect with us

ਅਪਰਾਧ

ਨਾਜਾਇਜ਼ ਸ਼ਰਾਬ ਬਰਾਮਦ, ਇਕ ਵਿਅਕਤੀ ਕਾਬੂ, ਦੂਜਾ ਫ਼ਰਾਰ

Published

on

Illegal alcohol seized, one arrested, another absconding

ਖੰਨਾ(ਲੁਧਿਆਣਾ) : ਥਾਣਾ ਸਦਰ ਖੰਨਾ ਪੁਲਿਸ ਨੇ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਹੈ। ਹੌਲਦਾਰ ਮਨਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅਤੇ ਐਕਸਾਈਜ਼ ਇੰਸਪੈਕਟਰ ਕਸ਼ਮੀਰਾ ਸਿੰਘ ਦੇ ਨਾਲ ਗਸ਼ਤ ਦੌਰਾਨ ਬੱਸ ਸਟੈਂਡ ਲਲਹੇੜੀ ਤੋਂ ਪਿੰਡ ਮਹੌਣ ਵੱਲ ਜਾ ਰਹੇ ਸੀ ਤਾਂ ਰਸਤੇ ਵਿਚ ਇਕ ਕਾਰ ਨੰਬਰ ਪੀ.ਬੀ-23ਈ-3143 ਖੜ੍ਹੀ ਦਿਖਾਈ ਦਿੱਤੀ।

ਕਾਰ ਕੋਲ ਖੜ੍ਹੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਤੇ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਫ਼ਾਰ ਸੇਲ ਹਰਿਆਣਾ ਬਰਾਮਦ ਕੀਤੀਆਂ। ਫੜੇ ਕਥਿਤ ਦੋਸ਼ੀ ਦੀ ਪਹਿਚਾਣ ਵਰਿੰਦਰ ਸਿੰਘ ਉਰਫ਼ ਰੀਨਾ ਵਾਸੀ ਹਰਦੇਵ ਨਗਰ ਲਲਹੇੜੀ ਰੋਡ ਖੰਨਾ ਵਜੋਂ ਹੋਈ, ਜਦਕਿ ਫ਼ਰਾਰ ਕਥਿਤ ਦੋਸ਼ੀ ਦੀ ਪਹਿਚਾਣ ਇਕਬਾਲ ਸਿੰਘ ਉਰਫ਼ ਲਾਲੀ ਵਾਸੀ ਪਿੰਡ ਕੋਟਾਲਾ ਥਾਣਾ ਸਮਰਾਲਾ ਵਜੋਂ ਹੋਈ। ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending