Connect with us

ਪੰਜਾਬੀ

ਸ਼ਹਿਰ ‘ਚ ਨਿਯਮਾਂ ਦੀ ਧੱਜੀਆਂ ਉਡਾਕੇ ਕਥਿਤ ਤੌਰ ‘ਤੇ ਕੀਤੀਆਂ ਜਾ ਰਹੀਆਂ ਨੇ ਨਾਜਾਇਜ਼ ਉਸਾਰੀਆਂ

Published

on

Illegal constructions being carried out in the city by flouting the rules

ਲੁਧਿਆਣਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਥਿਤ ਤੌਰ ‘ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ। ਅਜਿਹਾ ਕਰਨਾ ਜਿੱਥੇ ਨਿਯਮਾਂ ਦੀ ਉਲੰਘਣਾ ਹੈ ਉਥੇ ਨਾਜਾਇਜ਼ ਉਸਾਰੀ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਵੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਨਗਰ ਨਿਗਮ ਦੀ ਹੱਦ ਅੰਦਰ ਇਮਾਰਤ ਦੀ ਉਸਾਰੀ ਵਾਸਤੇ ਨਗਰ ਨਿਗਮ ਤੋਂ ਮਨਜ਼ੂਰੀ ਲੈਣਾ ਜ਼ਰੂਰੀ ਹੈ।

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵੱਲੋਂ ਨਿਯਮਾਂ ਦੀ ਧੱਜੀਆਂ ਉਡਾਉਂਦੇ ਹੋਏ ਕਥਿਤ ਤੌਰ ‘ਤੇ ਨਾਜਾਇਜ਼ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਨਾਜਾਇਜ਼ ਉਸਾਰੀ ਹੋਣਾ ਜਿੱਥੇ ਬੜਾ ਹੈਰਾਨੀਜਨਕ ਹੈ ਉਥੇ ਇਹ ਗੱਲ ਅਨੇਕਾਂ ਹੀ ਸੁਆਲ ਪੈਦਾ ਕਰਦੀ ਹੈ। ਅਨੇਕਾਂ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਰਾਤੋ ਰਾਤ ਨਹੀਂ ਹੋ ਜਾਂਦੀ ਇਸ ਵਾਸਤੇ ਹਫ਼ਤੇ ਮਹੀਨੇ ਲੱਗ ਜਾਂਦੇ ਹਨ ਅਤੇ ਇਹ ਕਥਿਤ ਤੌਰ ‘ਤੇ ਸੰਬੰਧਿਤ ਅਧਿਕਾਰੀ ਦੀ ਮਿਲੀਭੁਗਤ ਤੋਂ ਬਿਨ੍ਹਾਂ ਹੋਣਾ ਸੰਭਵ ਨਹੀਂ ਹੈ।

ਇਸ ਲਈ ਨਗਰ ਨਿਗਮ ਨਿਗਰਾਨੀ ਰੱਖੇ ਅਤੇ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਕਿਧਰੇ ਵੀ ਕੋਈ ਨਾਜਾਇਜ਼ ਉਸਾਰੀ ਨਾ ਹੋ ਸਕੇ ਕਿਉਂਕਿ ਅਜਿਹਾ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਭਾਵੇਂ ਕਿ ਨਗਰ ਨਿਗਮ ਵੱਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਪੀਲਾ ਪੰਜਾ ਚਲਾਉਂਦੇ ਹੋਏ ਨਾਜਾਇਜ਼ ਉਸਾਰੀਆਂ ਨੂੰ ਤੋੜਿਆ ਵੀ ਜਾਂਦਾ ਹੈ ਅਤੇ ਅਧਿਕਾਰੀ ਇਹ ਵੀ ਕਹਿੰਦੇ ਹਨ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

Facebook Comments

Trending