ਲੁਧਿਆਣਾ : ਥਾਣਾ ਲਾਡੋਵਾਲ ਦੀ ਪੁਲਸ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐਸਐਚਓ ਦਲਬੀਰ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀ ਸੁਭਾਦੀਪ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ ਟੀਮ ਚੈਕਿੰਗ ਦੌਰਾਨ ਪਿੰਡ ਨੂਰਪੁਰ ਬੇਟ ਵਿੱਚ ਮੌਜੂਦ ਸੀ।ਇੱਥੇ ਖੇਤਾਂ ਵਿੱਚੋਂ ਰੇਤ ਦੀ ਨਾਜਾਇਜ਼ ਚੋਰੀ ਕੀਤੀ ਜਾਂਦੀ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।