ਚੰਡੀਗੜ੍ਹ : ਦੇਸ਼ ‘ਚ ਮੌਸਮ ਦਾ ਪੈਟਰਨ ਤੇਜ਼ੀ ਨਾਲ ਬਦਲ ਰਿਹਾ ਹੈ। ਜਿੱਥੇ ਇੱਕ ਪਾਸੇ ਠੰਡ ਨੇ ਪੂਰੀ ਤਰ੍ਹਾਂ ਨਾਲ ਅਲਵਿਦਾ ਕਹਿ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਕੜਾਕੇ ਦੀ ਗਰਮੀ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਤੂਫਾਨ ਅਤੇ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਿਆ ਖੇਤਰ ਵਿੱਚ ਕੱਲ੍ਹ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ 9 ਤੋਂ 14 ਮਾਰਚ ਤੱਕ ਭਾਰੀ ਮੀਂਹ ਅਤੇ ਬਰਫਬਾਰੀ ਹੋਵੇਗੀ।