ਪੰਜਾਬੀ

ਪਰਵਾਸ ਤ੍ਰੈ ਮਾਸਿਕ ਪੱਤ੍ਰਿਕਾ ਦਾ ਜਨਵਰੀ-ਮਾਰਚ 2023 ਅਮਰੀਕਾ ਵਿਸ਼ੇਸ਼ ਅੰਕ ਲੋਕ ਅਰਪਣ

Published

on

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸ ਮੈਗਜ਼ੀਨ ਦਾ 31ਵਾਂ ਜਨਵਰੀ-ਮਾਰਚ ਅਮਰੀਕਾ ਵਿਸ਼ੇਸ਼ ਅੰਕ, ਜਿਸ ਵਿਚ ਅਮਰੀਕਾ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ ਬਾਰੇ ਜਾਣਕਾਰੀ ਹੈ, ਲੋਕ ਅਰਪਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ. ਸੁਰਿੰਦਰ ਸਿੰਘ ਸੁੱਨੜ ਪ੍ਰਧਾਨ ਲੋਕ ਮੰਚ ਪੰਜਾਬ ਨੇ ਕੀਤੀ।

ਪ੍ਰੋ. ਗੁਰਭਜਨ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਅਤੇ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਅਤੇ ਪਰਵਾਸੀ ਪੰਜਾਬੀ ਲੇਖਕ ਚਰਨ ਸਿੰਘ (ਕੈਨਡਾ), ਅੰਗਰੇਜ਼ ਸਿੰਘ ਬਰਾੜ (ਕੈਨੇਡਾ), ਭੁਪਿੰਦਰ ਮੱਲੀ (ਕੈਨੇਡਾ), ਮਨਦੀਪ ਬਰਾੜ (ਆਸਟਰੇਲੀਆ), ਅਮਨਜੀਤ ਕੌਰ ਸ਼ਰਮਾ (ਅਮਰੀਕਾ) ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਕਿਹਾ ਕਿ ਤੈ੍ਰ ਮਾਸਿਕ ਪੱਤ੍ਰਿਕਾ ਪਰਵਾਸ ਦੇ 31ਵੇਂ ਅੰਕ ਵਿਚ ਅਮਰੀਕਾ ਵੱਸਦੇ 150 ਦੇ ਕਰੀਬ ਪਰਵਾਸੀ ਲੇਖਕਾਂ ਦਾ ਜੀਵਨ ਬਿਓਰਾ ਤੇ ਹੁਣ ਤੱਕ ਉਨ੍ਹਾਂ ਦੀ ਸਾਹਿਤਕ ਦੇਣ ਦਾ ਵੇਰਵਾ ਪ੍ਰਕਾਸ਼ਿਤ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.