Connect with us

ਪੰਜਾਬੀ

ਪਰਵਾਸ ਤ੍ਰੈ ਮਾਸਿਕ ਪੱਤ੍ਰਿਕਾ ਦਾ ਅਪ੍ਰੈਲ=ਮਈ 2023 ਕੈਨੇਡਾ ਵਿਸ਼ੇਸ਼ ਅੰਕ ਲੋਕ ਅਰਪਣ

Published

on

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸ ਮੈਗਜ਼ੀਨ ਦਾ 32ਵਾਂ ਅਪ੍ਰੈਲ-ਮਈ ਕੈਨੇਡਾ ਵਿਸ਼ੇਸ਼ ਅੰਕ ਭਾਗ-1 ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ. ਸੁਰਿੰਦਰ ਸਿੰਘ ਸੁੱਨੜ ਪ੍ਰਧਾਨ ਲੋਕ ਮੰਚ, ਪੰਜਾਬ ਨੇ ਕੀਤੀ ਅਤੇ ਪ੍ਰੋ. ਗੁਰਭਜਨ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਅਤੇ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ .

ਸਮਾਗਮ ਵਿਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਦੱਸਿਆ ਕਿ ਤੈ੍ਰ ਮਾਸਿਕ ਪੱਤ੍ਰਿਕਾ ਪਰਵਾਸ ਦੇ 32ਵੇਂ ਅੰਕ ਵਿਚ ਓਂਟਾਰੀਓ, ਕਿਊਬਿਕ, ਹੈਲੀਫੈਕਸ, ਨੋਵਾ ਸਕੋਸ਼ੀਆ, ਨਿਊ ਬ੍ਰੰਸਵਿਕ ਵਿਚ ਵੱਸਦੇ 150 ਦੇ ਕਰੀਬ ਪੰਜਾਬੀ ਲੇਖਕਾਂ ਦਾ ਜੀਵਨ ਬਿਓਰਾ ਤੇ ਸਾਹਿਤਕ ਦੇਣ ਦਾ ਵੇਰਵਾ ਪ੍ਰਕਾਸ਼ਿਤ ਕੀਤਾ ਗਿਆ ਹੈ।

 

Facebook Comments

Trending