Connect with us

ਪੰਜਾਬੀ

SGPC ਦਾ ਅਹਿਮ ਫੈਸਲਾ, ਸਿੱਖ ਧਾਰਮਿਕ ਚਿੰਨ੍ਹਾਂ ਦਾ ਟੈਟੂ ਬਣਵਾਇਆ ਤਾਂ ਹੋਵੇਗਾ ਕੇਸ ਦਰਜ

Published

on

Important decision of SGPC, a case will be registered if Sikh religious symbols are tattooed

ਕਿਸੇ ਵੀ ਵਿਅਕਤੀ ਨੂੰ ਆਪਣੇ ਸਰੀਰ ਦੇ ਕਿਸੇ ਵੀ ਹਿੱਸੇ ‘ਚ ਗੁਰਬਾਣੀ ਦੀ ਤੁਕ ਜਾਂ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦਾ ਟੈਟੂ ਬਣਾਉਣ ਦਾ ਅਧਿਕਾਰ ਨਹੀਂ ਹੈ। ਜੋ ਅਜਿਹਾ ਕਰੇਗਾ, ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਤਹਿਤ ਕਾਰਵਾਈ ਕੀਤੀ ਜਾਵੇਗੀ।

ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਐਲਾਨ ਕੀਤਾ ਸੀ ਕਿ ਸਿੱਖ ਧਾਰਮਿਕ ਚਿੰਨ੍ਹ ਜਾਂ ਗੁਰਬਾਣੀ ਦੀਆਂ ਤੁਕਾਂ ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ, ‘ਸਿੱਖ ਰਹਿਤ ਮਰਿਆਦਾ’ ਦੇ ਵਿਰੁੱਧ ਹੈ। SGPC ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰਬਾਣੀ ਦੀਆਂ ਤੁਕਾਂ ਤੇ ਧਾਰਮਿਕ ਚਿੰਨਾਂ ਦਾ ਸਾਰਿਆਂ ਨੂੰ ਮਾਣ ਤੇ ਸਤਿਕਾਰ ਕਰਨਾ ਚਾਹੀਦਾ ਹੈ ਤੇ ਅਸੀਂ ਸਾਰੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀ ਸਰੀਰ ‘ਤੇ ਧਾਰਮਿਕ ਚਿੰਨ੍ਹਾਂ ਨੂੰ ਨਾ ਉਕੇਰਨ।

Facebook Comments

Trending