ਪੰਜਾਬੀ
ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਅਹਿਮ ਮੀਟਿੰਗ
Published
2 years agoon

ਲੁਧਿਆਣਾ : ਚੇਅਰਮੈਨ ਪੰਜਾਬ ਮੰਡੀ ਬੋਰਡ/ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਦੇ ਮੰਡੀ ਬੋਰਡ ਦਫ਼ਤਰ ਮੋਹਾਲੀ ਵਿਖੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਦਿਹਾਤੀ ਦੇ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੁਹਲੀ ਹੋਰਾਂ ਨੇ ਪੁੱਜ ਕੇ ਜਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਸਭ ਤੋਂ ਪਹਿਲਾਂ ਜਲੰਧਰ ਵਿੱਚ ਹੋਈਆਂ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੀ ਬੇਮਿਸਾਲ ਜਿੱਤ ਉਪਰ ਚੇਅਰਮੈਨ/ਸੂਬਾ ਸਕੱਤਰ ਸ੍ਰ ਹਰਚੰਦ ਸਿੰਘ ਬਰਸਟ ਨੂੰ ਮੁਬਾਰਕਾਂ ਦਿੰਦੇ ਹੋਏ ਮੂੰਹ ਮਿੱਠਾ ਕਰਵਾਇਆ ਗਿਆ। ਆਉਣ ਵਾਲੀਆਂ ਕਾਰਪੋਰੇਸ਼ਨ ਚੌਣਾਂ ਦੇ ਮੱਦੇਨਜ਼ਰ ਜਿਲ੍ਹਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਨੇ ਜ.ਸੂਬਾ ਸਕੱਤਰ ਹੋਰਾਂ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਚੌਣਾਂ ਦੇ ਸਬੰਧ ਵਿੱਚ ਜਿਲ੍ਹਾ ਲੁਧਿਆਣਾ ਦੇ ਵਲੰਟੀਅਰਜ਼ ਬਾਰੇ ਸੁਝਾਅ ਦਿੱਤੇ ਗਏ ।
ਇਸ ਤੋਂ ਇਲਾਵਾ ਸ੍ਰ ਹਰਚੰਦ ਸਿੰਘ ਬਰਸਟ ਨੂੰ ਜਿਲ੍ਹਾ ਲੁਧਿਆਣਾ ਵਿੱਚ ਚਲ ਰਹੇ ਕਾਰਜਾਂ ਦੀ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਮੰਡੀ ਬੋਰਡ ਨਾਲ ਸਬੰਧਿਤ ਜੋ ਸੜਕਾਂ ਬਣਨ ਵਾਲੀਆਂ ਹਨ ਉਨ੍ਹਾਂ ਸੜਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇੰਨਾਂ ਸੜਕਾਂ ਬਾਰੇ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ। ਜਿਲ੍ਹਾ ਲੁਧਿਆਣਾ ਅੰਦਰ ਜਿਹੜੀਆਂ ਲਿੰਕ ਸੜਕਾਂ ਮੰਡੀ ਬੋਰਡ ਦੇ ਅਧੀਨ ਆਉਂਦੀਆਂ ਹਨ ਉਨ੍ਹਾਂ ਸੜਕਾਂ ਵਿਚੌਂ ਕੁਝ ਕੁ ਸੜਕਾਂ ਦੇ ਐਸਟੀਮੇਟ ਵੀ ਚੇਅਰਮੈਨ ਮੰਡੀ ਬੋਰਡ ਹੋਰਾ ਨੂੰ ਦਿੱਤੇ ਗਏ।
You may like
-
ਅੱਜ ਸ਼ਾਮ ਪੰਜਾਬੀਆਂ ਲਈ ਹੋ ਸਕਦਾ ਹੈ ਵੱਡਾ ਐਲਾਨ…CM ਮਾਨ ਨੇ ਬੁਲਾਈ ਮੀਟਿੰਗ
-
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਸੱਦਾ, ਜਾਣੋ ਕਦੋਂ ਹੋਵੇਗੀ ਮੀਟਿੰਗ
-
ਪੰਜਾਬ ਵਿਧਾਨ ਸਭਾ ਲੋਕਲ ਬਾਡੀਜ਼ ਕਮੇਟੀ ਦੀ ਮੀਟਿੰਗ ਸ਼ੁਰੂ
-
ਸਥਾਨਕ ਸੰਸਥਾਵਾਂ ਨਾਲ ਸਬੰਧਤ ਕਮੇਟੀਆਂ ਦੀ ਬੁਲਾਈ ਮੀਟਿੰਗ, ਜਾਣੋ ਕਦੋਂ ਅਤੇ ਕਿੱਥੇ ਹੋਵੇਗੀ ਮੀਟਿੰਗ
-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
-
ਸੀਐਮ ਮਾਨ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਇਸ ਮੁੱਦੇ ‘ਤੇ ਕੀਤਾ ਵਿਚਾਰ