Connect with us

ਪੰਜਾਬ ਨਿਊਜ਼

ਪੰਜਾਬ ਬੋਰਡ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਰੇ ਅਹਿਮ ਖ਼ਬਰ

Published

on

Important news about Punjab Board 10th and 12th class exams

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਮਾਰਚ-2024 ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ੀਸਾਂ ਪ੍ਰਾਪਤ ਕਰਨ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪ੍ਰੀਖਿਆ ਫ਼ੀਸਾਂ ਜਮ੍ਹਾਂ ਕਰਵਾਉਣ ਅਤੇ ਹੋਰ ਜਾਣਕਾਰੀ ਲਈ ਹਦਾਇਤਾਂ ਸਕੂਲ ਦੀ ਲਾਗ ਇਨ ਆਈ. ਡੀ. ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ।

ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਬੋਰਡ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਹੀ ਕਾਰਜ ਕਰਨਾ ਯਕੀਨੀ ਬਣਾਇਆ ਜਾਵੇ, ਕਿਉਂਕਿ ਨਿਰਧਾਰਿਤ ਸ਼ਡਿਊਲ ‘ਚ ਕਿਸੇ ਤਰ੍ਹਾਂ ਦਾ ਵਾਧਾ ਜਾਂ ਸੋਧ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਸਕੂਲ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਕਾਰਵਾਈ ਮੁਕੰਮਲ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਦੀ ਹੋਵੇਗੀ।

Facebook Comments

Trending