Connect with us

ਪੰਜਾਬ ਨਿਊਜ਼

ਐਸਈਓ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ

Published

on

ਚੰਡੀਗੜ੍ਹ : ਪੰਜਾਬ ਦੇ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈ ਰਹੇ 9ਵੀਂ ਅਤੇ 11ਵੀਂ ਜਮਾਤ ਦੇ ਬੱਚਿਆਂ ਲਈ ਅਹਿਮ ਖਬਰ ਹੈ ਕਿ ਸਾਂਝੀ ਦਾਖਲਾ ਪ੍ਰੀਖਿਆ 30 ਮਾਰਚ ਨੂੰ ਹੋਣ ਜਾ ਰਹੀ ਹੈ, ਜਿਸ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਰੋਲ ਨੰਬਰ ਘਰ ਨਹੀਂ ਭੇਜਿਆ ਜਾਵੇਗਾ। ਵਿਦਿਆਰਥੀਆਂ ਨੂੰ ਆਪਣੇ ਰੋਲ ਨੰਬਰ ਲੈਣ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਵੈੱਬਸਾਈਟ ‘ਤੇ ਜਾਣਾ ਪਵੇਗਾ।

ਵਿਦਿਆਰਥੀਆਂ ਦੇ ਰੋਲ ਨੰਬਰ ਦੀ ਜਾਂਚ ਕਰਨ ਲਈ, ਪੰਜਾਬ ਸਕੂਲ ਸਿੱਖਿਆ ਬੋਰਡ pseb.in, ਸਿੱਖਿਆ ਵਿਭਾਗ ਦੀ ਵੈੱਬਸਾਈਟ ssapunjab.org ਜਾਂ epunjabschool.gov ‘ਤੇ ਜਾਓ। ਵਿਚ ਜਾਣਾ ਪਵੇਗਾ। ਪੇਜ ‘ਤੇ ਜਾਣ ਤੋਂ ਬਾਅਦ ਮੈਰੀਟੋਰੀਅਸ ਸਕੂਲਾਂ ਨਾਲ ਸਬੰਧਤ ਲਿੰਕ ‘ਤੇ ਜਾ ਕੇ ਆਪਣਾ ਰੋਲ ਨੰਬਰ ਡਾਊਨਲੋਡ ਕਰੋ।ਸਕੂਲ ਆਫ਼ ਐਮੀਨੈਂਸ ਦੀਆਂ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਤੇ 25 ਫ਼ੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਤੁਹਾਨੂੰ ਦੱਸ ਦੇਈਏ ਕਿ ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 24002 ਸੀਟਾਂ ਉਪਲਬਧ ਹਨ, ਜਿਨ੍ਹਾਂ ‘ਤੇ 9ਵੀਂ ਜਮਾਤ ਲਈ 90 ਹਜ਼ਾਰ ਅਤੇ 11ਵੀਂ ਜਮਾਤ ਲਈ 1 ਲੱਖ 10 ਹਜ਼ਾਰ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਈ ਜਾਵੇਗੀ। ਸਿੱਖਿਆ ਵਿਭਾਗ ਨੇ ਪ੍ਰੀਖਿਆ ਕੇਂਦਰਾਂ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਹਨ।

Facebook Comments

Trending