ਪੰਜਾਬ ਨਿਊਜ਼

ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੱਕ ਰਹੇਗਾ ਬੰਦ

Published

on

ਪੰਜਾਬ ‘ਚ ਭਾਰੀ ਮੀਂਹ ਮਗਰੋਂ ਵਿਗੜੇ ਹਾਲਾਤ ਕਾਰਨ ਹਰ ਪਾਸੇ ਪਾਣੀ ਭਰਿਆ ਹੋਇਆ ਹੈ, ਸੜਕਾਂ ਟੁੱਟੀਆਂ ਪਈਆਂ ਹਨ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਵਿਰਾਸਤ-ਏ-ਖ਼ਾਲਸਾ ਨੂੰ 11 ਤੋਂ 13 ਜੁਲਾਈ ਤੱਕ ਆਮ ਲੋਕਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਲੋਕ ਇੱਥੇ ਆ ਕੇ ਫਸ ਨਾ ਜਾਣ।

ਦੱਸਣਯੋਗ ਹੈ ਕਿ ਵਿਰਾਸਤ-ਏ-ਖ਼ਾਲਸਾ ਦੇਖਣ ਲਈ ਰੋਜ਼ਾਨਾ ਵੱਡੀ ਗਿਣਤੀ ‘ਚ ਸੈਲਾਨੀ ਪੁੱਜਦੇ ਹਨ ਪਰ ਮੀਂਹ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਫਿਲਹਾਲ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਪਿੰਡ ਬੁਰਜ ‘ਚ ਅਚਾਨਕ ਪਾਣੀ ਤੋਂ ਬਾਅਦ 3 ਘਰਾਂ ਨੂੰ ਕਾਫੀ ਨੁਕਸਾਨ ਪੁੱਜਿਆ ਹੈ। ਘਰਾਂ ਦੇ ਅੱਗੇ ਕਈ-ਕਈ ਫੁੱਟ ਡੂੰਘੇ ਪਾੜ ਪੈ ਗਏ ਹਨ ਅਤੇ ਮਕਾਨਾਂ ਦੀ ਹੋਂਦ ਖ਼ਤਰੇ ‘ਚ ਪੈ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.