Connect with us

ਪੰਜਾਬ ਨਿਊਜ਼

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ ‘ਤੇ ਜਾਣਗੇ ਮੁਲਾਜ਼

Published

on

Important news for those traveling in government buses, employees will go on strike for 3 days
ਲੁਧਿਆਣਾ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8, 9 ਅਤੇ 10 ਜੂਨ ਨੂੰ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਆਗੂਆਂ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਇੱਕ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ, ਜਿਸ ਵਿੱਚ ਯੂਨੀਅਨ ਨੇ ਆਪਣੀਆਂ ਮੰਗਾਂ ‘ਤੇ ਚਰਚਾ ਕੀਤੀ ਪਰ ਅਧਿਕਾਰੀਆਂ ਵੱਲੋਂ ਮੰਗਾ ਨੂੰ ਟਾਲ ਵੱਟੂ ਨਜ਼ਰੀਏ ਨਾਲ ਦੇਖਿਆ ਗਿਆ। ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦੀ ਮੰਗ ‘ਤੇ ਅਧਿਕਾਰੀਆਂ ਅਤੇ ਮੰਗ ਪੱਤਰ ਲੈਣ ਸਮੇਂ ਵਿਧਾਇਕਾਂ ਨੇ ਮੀਟਿੰਗ ਦਾ ਭਰੋਸਾ ਦਿੱਤਾ ਸੀ ।
 ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਟਰਾਂਸਪੋਰਟ ਚਲਾਉਣ ਦੀ ਗੱਲ ਕੀਤੀ ਜਾਂਦੀ ਸੀ ਪਰ ਸਰਕਾਰ ਵੱਲੋਂ ਕੀਤੇ ਵਾਅਦੇ ਵੀ ਹੁਣ ਮੁਲਾਜ਼ਮਾਂ ਨੂੰ ਝੂਠੇ ਨਜ਼ਰ ਆਉਂਦੇ ਜਾਪਦੇ ਹਨ। ਇਨ੍ਹਾਂ ਕਾਰਨਾਂ ਕਰਕੇ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਰੱਖੀ ਗਈ ਹੈ।
ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੀਟਿੰਗ ਬੁਲਾ ਕੇ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੀ 6 ਜੂਨ ਨੂੰ ਗੇਟ ਰੈਲੀ ਕਰਕੇ 8, 9 ਅਤੇ 10 ਜੂਨ ਨੂੰ ਪਨਬੱਸ ਅਤੇ PRTC ਦਾ ਮੁਕੰਮਲ ਚੱਕਾ ਜਾਮ ਕਰਨਗੇ ਅਤੇ 9 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਹੜਤਾਲ ਵਿੱਚ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ।

Facebook Comments

Trending