Connect with us

ਪੰਜਾਬ ਨਿਊਜ਼

ਬਰਨਾਲਾ ‘ਚ ਵੱਡੀ ਗਿਣਤੀ ‘ਚ ਪਰਿਵਾਰਾਂ ਨੇ ਅਕਾਲੀ ਦਲ ਛੱਡ ਫੜਿਆ ਕਾਂਗਰਸ ਦਾ ਪੱਲਾ

Published

on

In Barnala, many families left the Akali Dal and joined the Congress

ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਬਰਨਾਲਾ ਦੇ ਵਾਰਡ ਨੰਬਰ-24 ਦੇ ਮੌੜ ਕੋਠੇ ਦੇ ਦਰਜਨ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ।ਸੀਨੀ. ਕਾਂਗਰਸੀ ਆਗੂ ਬਲਕਰਨ ਸਿੰਘ ਦੀ ਪ੍ਰੇਰਨਾ ਸਕਦਾ ਮੌੜ ਕੋਠੇ ਦੇ ਜੱਗਰ ਸਿੰਘ ਮੌੜ, ਗੁਰਜੰਟ ਸਿੰਘ, ਭਗਵਾਨ ਸਿੰਘ, ਨਿਰਮਲ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ, ਰਮਨਦੀਪ ਸਿੰਘ, ਦਰਸ਼ਨ ਸਿੰਘ ਅਤੇ ਲਖਵੀਰ ਸਿੰਘ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।

ਉੱਥੇ ਹੀ ਕਾਂਗਰਸ ਵਿਚ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਵਿਕਾਸ ਪੁਰਸ਼ ਕੇਵਲ ਸਿੰਘ ਢਿੱਲੋਂ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ, ਜਿਹਨਾਂ ਦੀ ਅਗਵਾਈ ਵਿੱਚ ਸਮੁੱਚਾ ਬਰਨਾਲਾ ਜ਼ਿਲ੍ਹਾ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਦਾ ਮਾਨ ਸਨਮਾਨ ਬਹਾਲ ਰੱਖਿਆ ਜਾਵੇਗਾ।ਲੋਕਾਂ ਦਾ ਆਪ ਮੁਹਾਰੇ ਕਾਂਗਰਸ ਪਾਰਟੀ ਨਾਲ ਜੁੜਨਾ ਉਹਨਾਂ ਵਿਰੋਧੀ ਲੋਕਾਂ ਤੇ ਪਾਰਟੀਆਂ ਨੂੰ ਜਵਾਬ ਹੈ, ਜੋ ਕਾਂਗਰਸ ਖ਼ਿਲਾਫ਼ ਝੂਠਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਬਰਨਾਲਾ ਦੇ ਵਿਕਾਸ ਲਈ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

Facebook Comments

Trending