ਕਰੋਨਾਵਾਇਰਸ

ਜ਼ਿਲ੍ਹਾ ਲੁਧਿਆਣਾ ਵਿੱਚ 6385 ਸੈਂਪਲ ਲਏ, 3 ਮਰੀਜ਼ ਪੋਜ਼ਟਿਵ

Published

on

ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 6385 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87621 ਮਰੀਜ਼ਾਂ ਵਿਚੋਂ 97.58% (85498 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਇਸੇ ਤਰ੍ਹਾਂ ਅੱਜ ਵੀ 6385 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 17 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 85498 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁੱਲ 3 ਮਰੀਜ਼ (1 ਜ਼ਿਲ੍ਹਾ ਲੁਧਿਆਣਾ ਅਤੇ 2 ਬਾਹਰਲੇ ਜ਼ਿਲ੍ਹੇ/ਰਾਜ ਨਾਲ ਸਬੰਧਤ ਹਨ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 2760072 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 2660741 ਨਮੂਨੇ ਨੈਗਟਿਵ ਪਾਏ ਗਏ ਹਨ।

ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Facebook Comments

Trending

Copyright © 2020 Ludhiana Live Media - All Rights Reserved.