Connect with us

ਕਰੋਨਾਵਾਇਰਸ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 6477 ਸੈਂਪਲ ਲਏ, 2 ਮਰੀਜ਼ ਪੋਜ਼ਟਿਵ

Published

on

In District Ludhiana again 6477 samples were taken today, 2 patients positive

ਲੁਧਿਆਣਾ :  ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 6477 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87561 ਮਰੀਜ਼ਾਂ ਵਿਚੋਂ 97.58% (85440 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 6477 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 18 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 85440 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 2 ਮਰੀਜ਼ (1 ਜ਼ਿਲ੍ਹਾ ਲੁਧਿਆਣਾ ਅਤੇ 1 ਬਾਹਰਲੇ ਜ਼ਿਲ੍ਹੇ/ਰਾਜ ਨਾਲ ਸਬੰਧਤ ਹੈ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 2588497 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 2489250 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87561 ਹੈ, ਜਦਕਿ 11686 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

Facebook Comments

Trending