Connect with us

ਅਪਰਾਧ

ਖੰਨਾ ‘ਚ ਤਿੰਨ ਲੜਕਿਆਂ ਨੇ ਲੜਕੀ ਨੂੰ ਨਸ਼ੀਲੀ ਚੀਜ਼ ਦੇ ਕੇ ਕੀਤਾ ਗੈਂਗਰੇਪ

Published

on

In Khanna, three boys gangraped a girl by giving her drugs

ਮਿਲੀ ਜਾਣਕਾਰੀ ਅਨੁਸਾਰ ਮਾਛੀਵਾੜਾ ਅਧੀਨ ਆਉਂਦੇ ਪਿੰਡ ਸਿਤਾਬਗੜ੍ਹ ‘ਚ ਤਿੰਨ ਲੜਕਿਆਂ ਨੇ ਜਿਸ ਨੌਜਵਾਨ ਕੁੜੀ ਨਾਲ ਗੈਂਗਰੇਪ ਕੀਤਾ. ਉਸ ਦੀ ਮੌਤ ਹੋ ਗਈ ਹੈ। ਲੜਕੀ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਉਸ ਨਾਲ ਜਬਰ ਜਿਨਾਹ ਕੀਤਾ ਗਿਆ। ਤਿੰਨ ਦਿਨਾਂ ਤੋਂ ਲੜਕੀ ਦੀ ਹਾਲਤ ਗੰਭੀਰ ਸੀ। ਲੁਧਿਆਣਾ ਦੇ ਸਰਕਾਰੀ ਹਸਪਤਾਲ ਵਿਚ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ।

\ਪੁਲਿਸ ਨੇ ਮਾਮਲਾ ਤਾਂ ਪਹਿਲਾਂ ਹੀ ਦਰਜ ਕਰ ਲਿਆ ਸੀ ਤੇ ਮ੍ਰਿਤਕਾ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਓਧਰ ਪਰਿਵਾਰ ਨੇ ਵੀਰਵਾਰ ਦੀ ਸ਼ਾਮ ਲੜਕੀ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ। ਪਰਿਵਾਰ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇੰਡੀਅਨ ਐਕਸਪ੍ਰੈਸ ਮੁਤਾਬਿਕ ਖੰਨਾ ਦੇ ਐਸਐਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਕਿਹਾ: “ਅਸੀਂ ਇੱਕ ਨਾਬਾਲਗ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦਾ ਨਾਂ ਲੜਕੀ ਦੀ ਮਾਂ ਨੇ ਐਫਆਈਆਰ ਵਿੱਚ ਦਰਜ ਕੀਤਾ ਸੀ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੌਤ ਦੇ ਸਹੀ ਕਾਰਨ ਜਾਣਨ ਲਈ ਵਿਸਤ੍ਰਿਤ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

 

ਉੱਥੇ ਹੀ ਪੁਲਿਸ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਅਨੁਸਾਰ, ਦੋਸ਼ੀ ਵਿਅਕਤੀਆਂ ਨੇ ਉਸਦੀ ਧੀ ਨੂੰ ਜ਼ਹਿਰ ਖਾਣ ਲਈ ਮਜਬੂਰ ਕੀਤਾ ਅਤੇ ਜਦੋਂ ਉਹ ਹੋਸ਼ ਗੁਆ ਬੈਠੀ ਤਾਂ ਉਨ੍ਹਾਂ ਨੇ ਐਤਵਾਰ ਸ਼ਾਮ ਨੂੰ ਖੇਤਾਂ ਵਿੱਚ ਕਥਿਤ ਤੌਰ ‘ਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤ ਦੀ ਮਾਂ ਨੇ ਦੱਸਿਆ ਕਿ ਉਹ ਆਪਣੀ ਧੀ ਨਾਲ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਲੈਣ ਲਈ ਗਈ ਸੀ। ਉਸਨੇ ਆਪਣੀ ਧੀ ਨੂੰ ਚਾਰੇ ਦੇ ਇੱਕ ਬੰਡਲ ਨਾਲ ਇਹ ਕਹਿ ਕੇ ਘਰ ਭੇਜ ਦਿੱਤਾ ਕਿ ਉਹ ਦੂਸਰਾ ਪੰਡ ਖੁਦ ਲਿਆਏਗੀ। ਔਰਤ ਨੇ ਅੱਗੇ ਕਿਹਾ ਕਿ ਉਹ ਆਪਣੀ ਧੀ ਨੂੰ ਖੇਤਾਂ ਵਿੱਚ ਬੇਹੋਸ਼ ਪਈ ਦੇਖ ਕੇ ਹੈਰਾਨ ਰਹਿ ਗਈ ਅਤੇ ਉਸ ਨੂੰ ਨੇੜਲੇ ਸਰਕਾਰੀ ਹਸਪਤਾਲ ਲੈ ਗਈ।

 

Facebook Comments

Trending