ਕਰੋਨਾਵਾਇਰਸ

ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ 1 ਔਰਤ ਨੇ ਤੋੜਿਆ ਦਮ, 7 ਨਵੇਂ ਮਾਮਲੇ ਆਏ ਸਾਹਮਣੇ

Published

on

ਲੁਧਿਆਣਾ : ਕੋਰੋਨਾ ਜਾਂਚ ਦੌਰਾਨ 7 ਨਵੇਂ ਮਾਮਲੇ ਸਾਹਮਣੇ ਆਏ ਹਨ,ਜਿਨ੍ਹਾਂ ਵਿਚੋਂ 6 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 1 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਇਕ ਔਰਤ ਮਰੀਜ਼ ਦੀ ਮੌਤ ਹੋ ਗਈ ਹੈ। ਮਿ੍ਤਕਾ ਦੀ ਉਮਰ ਲਗਭਗ 80 ਸਾਲ ਦੇ ਕਰੀਬ ਸੀ ਅਤੇ ਉਹ ਪਿੰਡ ਫਤਿਹਗੜ੍ਹ ਦੀ ਰਹਿਣ ਵਾਲੀ ਸੀ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 85598 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਇਸ ਵੇਲੇ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.55 ਫੀਸਦੀ ਤੋਂ ਘੱਟ ਕੇ 97.53 ਫੀਸਦੀ ਹੋ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਪਿੱਛੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵੱਧ ਕੇ 2117 ਹੋ ਗਿਆ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1061 ਹੀ ਹੈ, ਜੋ ਪਿਛਲੇ ਦਿਨਾਂ ਵਾਲਾ ਹੀ ਹੈ।

ਲੁਧਿਆਣਾ ਵਿਚ 1818 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 48 ਮਰੀਜ਼, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 4 ਮਰੀਜ਼ ਅਜਿਹੇ ਹਨ, ਜੋ ਐਕਟਿਵ ਹਾਲਤ ਵਿਚ ਹਨ।

ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 87763, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 11763 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।

 

Facebook Comments

Trending

Copyright © 2020 Ludhiana Live Media - All Rights Reserved.