Connect with us

ਪੰਜਾਬ ਨਿਊਜ਼

ਲੋਕਾਂ ਨੇ ਸ਼ਹੀਦ ਪ੍ਰਤੀ ਗਲਤ ਬਿਆਨ ਕਰਕੇ ਰਾਣਾ ਸੋਢੀ ਦਾ ਫੂਕਿਆ ਪੁਤਲਾ

Published

on

ਮਿਲੀ ਜਾਣਕਾਰੀ ਅਨੁਸਾਰ ਗੁਰੂਹਰਸਹਾਏ ਦੇ ਵਿਧਾਇਕ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੁਆਰਾ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਕਾਲਜ ਮੋਹਨ ਕੇ ਹਿਠਾੜ ਵਿਖੇ ਸ਼ਹੀਦ ਦਾ ਬੁੱਤ ਕਾਲਜ ਵਿੱਚ ਸਥਾਪਤ ਕਰਵਾਇਆ ਗਿਆ ਅਤੇ ਉਸ ਦੇ ਉਦਘਾਟਨ ਮੌਕੇ ਉਨ੍ਹਾਂ ਵੱਲੋਂ ਸ਼ਹੀਦ ਦਾ ਨਾਂ ਗਲਤ ਬੋਲਣ ਅਤੇ ਨਾਮ ਪਲੇਟ ‘ਤੇ ਵੀ ਨਾਮ ਗ਼ਲਤ ਹੋਣ ਦੇ ਵਿਰੁੱਧ ਵੱਖ ਵੱਖ ਜਥੇਬੰਦੀਆਂ ਅਤੇ ਲੋਕਾਂ ਨੇ ਇਕੱਠੇ ਹੋ ਕੇ ਸ਼ਹੀਦ ਊਧਮ ਸਿੰਘ ਕਾਲਜ ਦੇ ਗੇਟ ਮੂਹਰੇ ਰੋਸ ਪ੍ਰਦਰਸ਼ਨ ਕੀਤਾ।ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਰਾਣਾ ਸੋਢੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ਼ਹੀਦ ਦਾ ਅਪਮਾਨ ਕਰਕੇ ਸ਼ਹੀਦ ਨੂੰ ਚਾਹੁਣ ਵਾਲਿਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਵਿਰੋਧ ‘ਚ ਸਾਰੇ ਇਥੇ ਇਕੱਤਰ ਹੋਏ ਹਾਂ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਉਨ੍ਹਾਂ ਨੇ ਕਿਹਾ ਕਿ ਇਹ ਕਾਰਾ ਇਨ੍ਹਾਂ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਹੈ ਅਤੇ ਇਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਅੱਜ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਸਾਰੇ ਮਾਹੌਲ ਨੂੰ ਦੇਖੇਗੀ।

Facebook Comments

Trending