ਪੰਜਾਬੀ

ਲੁਧਿਆਣਾ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਾਂ ਪੈਣ ਤੱਕ ਤੇ 10 ਮਾਰਚ ਨੂੰ ਡਰਾਈ ਡੇਅ

Published

on

ਲੁਧਿਆਣਾ  :  20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੀ ਪੋਲਿੰਗ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਵੋਟਾਂ ਪੈਣ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲਾ ਦਿਨ ਵੀ ਡਰਾਈ ਡੇਅ ਵਜੋੋਂ ਐਲਾਨਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਅਤੇ ਹੋਰ ਸਥਾਨਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ।

ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਹਿੱਤ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਹੋਟਲਾਂ, ਰੈਸਟੋਰੈਂਟਾਂ/ਡਿਸਟਲਰੀਆਂ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਰਾਤ 11 ਵਜੇ ਤੋਂ ਬਾਅਦ ਖੋਲ੍ਹਣ ਦੀ ਪਾਬੰਦੀ ਲਗਾਈ ਹੈ। ਇਹ ਹੁਕਮ 12 ਮਾਰਚ, 2022 ਤੱਕ ਲਾਗੂ ਰਹਿਣਗੇ।

 

Facebook Comments

Trending

Copyright © 2020 Ludhiana Live Media - All Rights Reserved.