Connect with us

ਅਪਰਾਧ

ਲੁਧਿਆਣਾ ‘ਚ ਵਿਜੀਲੈਂਸ ਵੱਲੋਂ ਟਰੈਵਲ ਏਜੰਟ ਦਾ ਸਹਿਯੋਗੀ ਰਿਸ਼ਵਤ ਲੈਂਦਾ ਕਾਬੂ

Published

on

In Ludhiana, the vigilance caught the assistant of the travel agent taking bribe

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੀਪ ਕੌਰ ਗਿੱਲ ਨੇ ਆਰਥਿਕ ਅਪਰਾਧ ਸ਼ਾਖਾ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਟਰੈਵਲ ਏਜੰਟ ਕਮਲ ਗੋਇਲ ਨੇ ਉਸ ਦੀਆਂ ਬੇਟੀਆਂ ਦੇ ਨਾਂ ਦਰੁੱਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਟਰੈਵਲ ਏਜੰਟ ਕਮਲ ਗੋਇਲ ਦੇ ਸਹਿਯੋਗੀ ਸੋਨੂੰ ਸ਼ਾਹ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦੋਂਕਿ ਏਜੰਟ ਕਮਲ ਗੋਇਲ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟਰੈਵਲ ਏਜੰਟ ਕਮਲ ਗੋਇਲ ਅਤੇ ਸੋਨੂੰ ਸ਼ਾਹ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Facebook Comments

Trending