ਅਪਰਾਧ
ਲੁਧਿਆਣਾ ‘ਚ ਚੋਰਾਂ ਨੇ ਦੁਕਾਨ ‘ਚੋ 10 ਲੱਖ ਰੁਪਏ ਦੇ ਮੋਬਾਈਲ ਫੋਨ ਕੀਤੇ ਚੋਰੀ
Published
3 years agoon

ਲੁਧਿਆਣਾ : ਮੋਬਾਈਲਾਂ ਵਾਲੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰ ਅੰਦਰੋਂ 70 ਮੋਬਾਈਲ ਫੋਨ ਚੋਰੀ ਕਰਕੇ ਲੈ ਗਏ। ਦੁਕਾਨ ਮਾਲਕ ਦੇ ਬੇਟੇ ਚੇਤਨ ਕਪੂਰ ਦਾ ਕਹਿਣਾ ਹੈ ਕਿ ਮੋਬਾਈਲਾਂ ਦੀ ਕੀਮਤ ਦੱਸ ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਿਊ ਜਨਤਾ ਨਗਰ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਦੇ ਬਿਆਨ ਉੱਪਰ ਅਣਪਛਾਤੇ ਚੋਰਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਨਿਊ ਜਨਤਾ ਨਗਰ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੇਨ ਮਾਰਕੀਟ ਨਿਊ ਜਨਤਾ ਨਗਰ ਦੀ ਗਲੀ ਨੰਬਰ 9 ਦੇ ਮੇਨ ਰੋਡ ਤੇ ਉਨ੍ਹਾਂ ਦੀ ਮੋਬਾਈਲ ਫੋਨਾਂ ਦੀ ਦੁਕਾਨ ਹੈ। ਦੇਰ ਰਾਤ ਉਹ ਦੁਕਾਨ ਬੰਦ ਕਰਕੇ ਘਰ ਚਲੇ ਗਏ ਅਗਲੇ ਦਿਨ ਸਵੇਰੇ ਦਸ ਵਜੇ ਦੇ ਕਰੀਬ ਜਦ ਪ੍ਰਦੀਪ ਦੁਕਾਨ ਤੇ ਆਏ ਤਾਂ ਸ਼ਟਰ ਖੋਲ੍ਹਦੇ ਹੀ ਉਨ੍ਹਾਂ ਦੇ ਹੋਸ਼ ਉੱਡ ਗਏ । ਦੁਕਾਨ ਚੋਂ ਕੀਮਤੀ ਮੋਬਾਇਲ ਫੋਨ ਚੋਰੀ ਹੋ ਚੁੱਕੇ ਸਨ। ਦੁਕਾਨਦਾਰ ਦਾ ਕਹਿਣਾ ਹੈ ਕਿ ਸ਼ਾਤਰ ਚੋਰ ਡੱਬਾਬੰਦ ਕੀਮਤੀ 70 ਮੋਬਾਈਲ ਫੋਨ ਚੋਰੀ ਕਰ ਗਏ ਸਨ।
ਚੋਰ ਗੱਲੇ ਵਿਚ ਪਈ 1200 ਰੁਪਏ ਦੀ ਨਕਦੀ ਤੇ ਵੀ ਹੱਥ ਸਾਫ ਕਰ ਗਏ। ਪ੍ਰਦੀਪ ਕੁਮਾਰ ਨੇ ਜਦ ਆਪਣੇ ਜ਼ਰੀਏ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਚੋਰ ਛੱਤ ਤੋਂ ਦੁਕਾਨ ਦੇ ਅੰਦਰ ਦਾਖ਼ਲ ਹੋਏ ਸਨ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਜਰਨੈਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਪ੍ਰਦੀਪ ਕੁਮਾਰ ਦੇ ਬਿਆਨ ਉੱਪਰ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ