ਅਪਰਾਧ

ਲੁਧਿਆਣਾ ‘ਚ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਡਰਾਈਵਰ ਕੋਲੋਂ ਲੁੱਟੀ ਕਾਰ ਤੇ ਨਗਦੀ

Published

on

ਲੁਧਿਆਣਾ : ਸਵਾਰੀਆਂ ਦੇ ਰੂਪ ਵਿੱਚ ਆਏ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਡਰਾਈਵਰ ਕੋਲੋਂ ਟੈਕਸੀ ਲੁੱਟ ਲਈ। ਡਰਾਈਵਰ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਬਦਮਾਸ਼ ਉਸ ਕੋਲੋਂ 2 ਹਜ਼ਾਰ ਰੁਪਏ ਦੀ ਨਕਦੀ ਵੀ ਲੈ ਗਏ। ਇਸ ਮਾਮਲੇ ਵਿਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਫ਼ਾਜ਼ਿਲਕਾ ਦੇ ਰਹਿਣ ਵਾਲੇ 23 ਸਾਲ ਦੇ ਡਰਾਈਵਰ ਮਨਜੀਤ ਸਿੰਘ ਦੀ ਸ਼ਿਕਾਇਤ ਉਪਰ ਅਣਪਛਾਤੇ ਬਦਮਾਸ਼ਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।

ਥਾਣਾ ਲਾਡੋਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਟੈਕਸੀ ਚਲਾਉਂਦਾ ਹੈ। ਡਰਾਈਵਰ ਦੇ ਮੁਤਾਬਕ ਤਿੰਨ ਨੌਜਵਾਨਾਂ ਨੇ ਲੁਧਿਆਣਾ ਜਾਣ ਲਈ ਸਟੈਂਡ ਤੋਂ ਟੈਕਸੀ ਬੁੱਕ ਕਰਾਈ। ਹਾਰਡੀਜ਼ ਵਰਲਡ ਦੇ ਲਾਗੇ ਪਹੁੰਚ ਕੇ ਬਦਮਾਸ਼ ਡਰਾਈਵਰ ਨੂੰ ਵਿਰਾਨ ਥਾਂ ਤੇ ਲੈ ਗਏ। ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹੋਏ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਡਰਾਈਵਰ ਕੋਲੋਂ ਦੋ ਹਜ਼ਾਰ ਰੁਪਏ ਦੀ ਨਕਦੀ ਅਤੇ ਟੈਕਸੀ ਲੁੱਟ ਕੇ ਫਰਾਰ ਹੋ ਗਏ।

Facebook Comments

Trending

Copyright © 2020 Ludhiana Live Media - All Rights Reserved.