ਪੰਜਾਬੀ
ਪਿੰਕ ਲਹਿੰਗੇ ’ਚ ਮੌਨੀ ਨੇ ਬੋਲਡਨੈੱਸ ਦਾ ਲਗਾਇਆ ਤੜਕਾ, ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ
Published
3 years agoon

ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਲਹਿੰਗੇ ’ਚ ਆਪਣੀਆਂ ਕੁਝ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
ਲੁੱਕ ਦੇ ਮਾਮਲੇ ’ਚ ਅਦਾਕਾਰਾ ਦਾ ਹਮੇਸ਼ਾ ਬੋਲਡ ਅੰਦਾਜ਼ ਦੇਖਣ ਨੂੰ ਮਿਲਦਾ ਰਹਿੰਦਾ ਹੈ। ਲੁੱਕ ਦੀ ਗੱਲ ਕਰੀਏ ਤਾਂ ਮੌਨੀ ਰਾਏ ਨੇ ਪਿੰਕ ਲਹਿੰਗੇ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਸ ਦੇ ਨਾਲ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਦਾ ਨੈੱਕਲੇਸ ਮੌਨੀ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ।
ਅਦਾਕਾਰਾ ਮੌਨੀ ਕੈਮਰੇ ਸਾਹਮਣੇ ਹੁਸਨ ਦੇ ਜਲਵੇ ਦਿਖਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਨੇ ਮੌਨੀ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਲਿਆ ਹੈ। ਮੌਨੀ ਰਾਏ ਆਪਣੇ ਗਲੈਮਰਸ ਅਤੇ ਬੇਮਿਸਾਲ ਅੰਦਾਜ਼ ਲਈ ਲਾਈਮਲਾਈਟ ’ਚ ਬਣੀ ਹੋਈ ਹੈ। ਇਸ ਦੇ ਨਾਲ ਅਦਾਕਾਰਾ ਆਪਣੇ ਵੱਖਰੇ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ਼ ਦੇ ਰਹੀ ਹੈ।
ਮੌਨੀ ਰਾਏ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਮੌਨੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ।
ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਪ੍ਰਸ਼ੰਸਕਾਂ ਨੂੰ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਹੈ।
You may like
-
ਕੇਜਰੀਵਾਲ ਦੀ ਧੀ ਦੇ ਵਿਆਹ ‘ਚ ਆਪਣੀ ਪਤਨੀ ਨਾਲ ਇਸ ਅੰਦਾਜ਼ ‘ਚ ਨਜ਼ਰ ਆਏ CM ਮਾਨ, ਤਸਵੀਰਾਂ ਵਾਇਰਲ
-
ਰੇਹੜੀ ਵਾਲਿਆਂ ਨੂੰ ਹਟਾਉਣ ਗਏ ਸਬ-ਇੰਸਪੈਕਟਰ ਨਾਲ ਵਾਪਰੀ ਘਟਨਾ, ਘਟਨਾ ਦੀ ਵੀਡੀਓ ਹੋ ਰਹੀ ਵਾਇਰਲ
-
ਮਹਾਕੁੰਭ 2025 ‘ਚ ਵਾਇਰਲ ਹੋਈ ਮੋਨਾਲੀਸਾ ਨੂੰ ਮਿਲਿਆ ਬਾਲੀਵੁੱਡ ਫਿਲਮ ਦਾ ਆਫਰ, ਵੱਡੇ ਫਿਲਮ ਮੇਕਰ ਨੇ ਦਿੱਤੀ ਲੀਡ ਰੋਲ ਦੀ ਪੇਸ਼ਕਸ਼
-
ਦਿਲਜੀਤ ਦੋਸਾਂਝ ਨੂੰ ਦੇਖਣ ਲਈ ਪਾਗਲ ਹੋਏ ਪ੍ਰਸ਼ੰਸਕ, ਪੁਲਿਸ ਨੇ ਚਲਾਏ ਡੰਡੇ ! ਇਹ ਵੀਡੀਓ ਕਾਫੀ ਹੋ ਰਿਹਾ ਹੈ ਵਾਇਰਲ
-
ਵਿਵਾਦਾਂ ‘ਚ ਘਿਰਿਆ ਪੰਜਾਬ ਦਾ ਮਸ਼ਹੂਰ ਹੋਟਲ! ਵੀਡੀਓ ਤੇਜ਼ੀ ਨਾਲ ਹੋ ਰਿਹਾ ਵਾਇਰਲ
-
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ਨੇ ਮਚਾਈ ਹਲਚਲ, ਵਧੀ ਪੁਲਿਸ ਦੀ ਚਿੰਤਾ