ਬਰਨਾਲਾ : ਬਰਨਾਲਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਬੀਤੇ ਦਿਨ ਪਏ ਮੀਂਹ ਨੇ ਕਈ ਥਾਵਾਂ ’ਤੇ ਤਬਾਹੀ ਮਚਾਈ ਹੈ। ਖ਼ਬਰ ਸਾਹਮਣੇ ਆਈ ਹੈ ਕਿ ਮੀਂਹ ਨੇ ਇੱਕ ਗਰੀਬ ਪਰਿਵਾਰ ‘ਤੇ ਤਬਾਹੀ ਮਚਾ ਦਿੱਤੀ ਹੈ। ਮੀਂਹ ਕਾਰਨ ਉਸ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਦੇ ਪੁੱਤਰ ਪ੍ਰਿੰਸ (12) ਦੀ ਦਰਦਨਾਕ ਮੌਤ ਹੋ ਗਈ।
ਇਸ ਹਾਦਸੇ ਵਿੱਚ ਮਾਤਾ-ਪਿਤਾ ਅਤੇ ਭੈਣ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਿੰਸ ਛੱਤ ਦੇ ਮਲਬੇ ਹੇਠ ਦੱਬਿਆ ਗਿਆ ਅਤੇ ਉਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਪਰ ਇਸ ਦੌਰਾਨ ਉਸ ਦੀ ਮੌਤ ਹੋ ਚੁੱਕੀ ਸੀ। ਪੀੜਤ ਪਰਿਵਾਰ ਦੇ ਬਿਆਨ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਦੋ ਦਿਨਾਂ ਤੋਂ ਪੈ ਰਿਹਾ ਮੀਂਹ ਉਨ੍ਹਾਂ ਲਈ ਆਫ਼ਤ ਬਣ ਗਿਆ ਹੈ।
ਘਰ ਦੀ ਛੱਤ ਡਿੱਗਣ ਕਾਰਨ ਉਸ ਦੇ ਪੁੱਤਰ ਪ੍ਰਿੰਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਛੱਤ ਡਿੱਗਣ ਕਾਰਨ ਉਸ ਦੇ ਘਰ ਦਾ ਸਾਰਾ ਸਮਾਨ ਨੁਕਸਾਨਿਆ ਗਿਆ ਹੈ। ਉਸ ਨੇ ਬਹੁਤ ਦੁੱਖ ਝੱਲੇ ਹਨ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।