Connect with us

ਪੰਜਾਬ ਨਿਊਜ਼

ਪੰਜਾਬ ‘ਚ ਅੱਜ ਬਾਜ਼ਾਰਾਂ ਤੋਂ ਲੈ ਕੇ ਹਾਈਵੇ ਤੱਕ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਚਾਲੂ

Published

on

In Punjab today, from markets to highways, only emergency services are open

ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਕੇਂਦਰ ਖਿਲਾਫ ਵਿਰੋਧ ਪ੍ਰਗਟਾਉਣ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ, ਐਂਬੂਲੈਂਸ, ਫਾਇਰ ਬ੍ਰਿਗੇਡ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।

ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਸਾਂਝੇ ਤੌਰ ’ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਦਿੱਤੇ ਬੰਦ ਦੇ ਸੱਦੇ ਵਿੱਚ ਵੀ ਉਹ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰਨਗੇ। ਇਸਾਈ ਭਾਈਚਾਰੇ ਦੇ ਲੋਕ ਹੱਥਾਂ ਵਿਚ ਪਵਿੱਤਰ ਗ੍ਰੰਥ ਬਾਈਬਲ ਲੈ ਕੇ ਸੜਕਾਂ ‘ਤੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਕਰਨਗੇ। ਪੰਜਾਬ ਬੰਦ ਕਾਲ ਤੋਂ ਬਾਅਦ ਸਾਰੇ ਨਿੱਜੀ ਵਿਦਿਅਕ ਅਦਾਰਿਆਂ ਨੇ ਵੀ ਆਪਣੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸਰਕਾਰੀ ਵਿਦਿਅਕ-ਸਿਖਲਾਈ ਅਦਾਰੇ ਹੋਰਨਾਂ ਦਿਨਾਂ ਵਾਂਗ ਖੁੱਲ੍ਹਣਗੇ।

Facebook Comments

Trending