ਸਮਰਾਲਾ : ਥਾਣਾ ਸਮਰਾਲਾ ਦੇ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਥਾਣਾ ਅਫ਼ਸਰ ਇੰਸਪੈਕਟਰ ਅਜਮੇਰ ਸਿੰਘ ਦੀ ਅਗਵਾਈ ‘ਚ ਥਾਣੇਦਾਰ ਸੁਖਵਿੰਦਰ ਸਿੰਘ ਨੇ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰਾਜੇਸ਼ ਨਾਥ ਮੇਹਤੋ ਤੇ ਰਾਜੂ ਕੁਮਾਰ ਸ਼ਾਹ ਦੋਵੇਂ ਵਾਸੀ ਬਿਹਾਰ ਵਜੋਂ ਹੋਈ ਹੈ।
ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਬਾਹਰੀ ਸੂਬਿਆਂ ਤੋਂ ਭੁੱਕੀ ਲਿਆ ਕੇ ਖਮਾਣੋਂ ਸਾਈਡ ਵਲੋਂ ਹੈਡੋਂ ਨੂੰ ਆ ਰਹੇ ਹਨ, ਇਸ ‘ਤੇ ਪੁਲਿਸ ਵਲੋਂ ਨਾਕਾਬੰਦੀ ਕਰਕੇ ਉਕਤ ਮੁਲਜਮਾਂ ਨੂੰ 20 ਕਿੱਲੋ ਭੁੱਕੀ ਸਣੇ ਕਾਬੂ ਕੀਤਾ ਗਿਆ। ਪੁਲਿਸ ਨੇ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।