Connect with us

ਅਪਰਾਧ

ਸੁੱਖਾ ਬਾੜੇਵਾਲੀਆ ਦੇ ਮਾਮਲੇ ‘ਚ ਗ੍ਰਿ.ਫ.ਤਾ.ਰ ਮੁ.ਲ.ਜ਼.ਮ ਦੀ ਨਿਸ਼ਾਨਦੇਹੀ ‘ਤੇ ਹੈ.ਰੋ.ਇ.ਨ ਬਰਾਮਦ

Published

on

In the case of Sukha Badewalia, heroin was recovered on the mark of the arrested accused

ਲੁਧਿਆਣਾ : ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰੋਹਿਤ ਮਲਹੋਤਰਾ ਦੀ ਨਿਸ਼ਾਨਦੇਹੀ ਤੇ ਥਾਣਾ ਹੈਬੋਵਾਲ ਦੀ ਪੁਲਿਸ ਨੇ ਉਸ ਦੇ ਘਰ ਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ 8 ਮਈ ਨੂੰ ਹੈਬੋਵਾਲ ਦੇ ਜੋਗਿੰਦਰ ਨਗਰ ਇਲਾਕੇ ਵਿੱਚ ਗੈਂਗਸਟਰ ਸੁੱਖਾ ਬਾੜੇਵਾਲੀਆ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਜੋਗਿੰਦਰ ਨਗਰ ਦੇ ਵਾਸੀ ਰੋਹਿਤ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਪੁਲਿਸ ਵੱਲੋਂ ਸਖਤੀ ਨਾਲ ਕੀਤੀ ਗਈ ਪੁੱਛ-ਗਿੱਛ ਦੌਰਾਨ ਮੁਲਜ਼ਮ ਰੋਹਿਤ ਮਲਹੋਤਰਾ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਨਜਾਇਜ਼ ਤੌਰ ਤੇ ਨਸ਼ਾ ਤਸਕਰੀ ਦਾ ਧੰਦਾ ਕਰਦਾ ਆ ਰਿਹਾ ਹੈ। ਰੋਹਿਤ ਨੇ ਮੰਨਿਆ ਕਿ ਕੁਝ ਦਿਨ ਪਹਿਲਾਂ ਉਸ ਨੇ ਹੈਰੋਇਨ ਲਿਆਂਦੀ ਸੀ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਉਸਦੇ ਘਰ ਦੇ ਬੈਡਰੂਮ ਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਰੋਹਿਤ ਮਲਹੋਤਰਾ ਦੇ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ।

Facebook Comments

Trending