Connect with us

ਪੰਜਾਬ ਨਿਊਜ਼

ਪੰਜਾਬ ਦੇ ਸਕੂਲਾਂ ‘ਚ ਸੱਤਵੀਂ ਜਮਾਤ ਤੱਕ ਛੁੱਟੀਆਂ ਵਧੀਆਂ, 8ਵੀਂ ਤੋਂ 12ਵੀਂ ਦਾ ਬਦਲਿਆ ਸਮਾਂ

Published

on

In the schools of Punjab, holidays have been extended up to the seventh standard, the time has been changed from 8th to 12th

ਲੁਧਿਆਣਾ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਚੱਲਦਿਆਂ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੁੱਟੀਆਂ 14 ਜਨਵਰੀ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ।

ਸਕੂਲ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਛੁੱਟੀਆਂ ਤੋਂ ਪਹਿਲਾਂ ਵੀ ਸਕੂਲਾਂ ਦਾ ਸਮਾਂ 10 ਵਜੇ ਕੀਤਾ ਗਿਆ ਸੀ ਪਰ ਸਾਰੇ ਸਕੂਲਾਂ ਦੇ ਬੰਦ ਕਰਨ ਦਾ ਸਮਾਂ ਪਹਿਲਾਂ ਵਾਂਗ ਹੀ ਰਖਿਆ ਗਿਆ ਸੀ। ਦੱਸ ਦੇਈਏ ਕਿ ਠੰਡ ਦੇ ਚੱਲਦਿਆਂ ਇਸ ਤੋਂ ਪਹਿਲਾਂ ਸਕੂਲਾਂ ਵਿੱਚ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਪਰ ਮੌਸਮ ਵਿੱਚ ਤਬਦੀਲੀ ਨਾ ਹੋਣ ਕਰਕੇ ਛੋਟੀਆਂ ਕਲਾਸਾਂ ਲਈ ਇਨ੍ਹਾਂ ਛੁੱਟੀਆਂ ਨੂੰ ਅੱਗੇ ਵਧਾ ਦਿੱਤਾ ਗਿਆ ਹੈ, ਜਦਕਿ 8ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ।

Facebook Comments

Trending