Connect with us

ਖੇਡਾਂ

ਬਾਰ੍ਹਵੀਂ ਇੰਡੋ-ਨੇਪਾਲ ਮਾਰਸ਼ਲ ਆਰਟਸ ਚੈਂਪੀਅਨਸ਼ਿਪ ਵਿੱਚ ਇਸ ਸਕੂਲ ਨੇ ਮਾਰੀਆਂ ਮੱਲ੍ਹਾ

Published

on

In the twelfth Indo-Nepal Martial Arts Championship, this school won

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਦੇ ਬੱਚਿਆਂ ਨੇ ਇੱਕ ਵਾਰ ਫਿਰ ਤੋਂ ਆਪਣੀ ਜਿੱਤ ਦਾ ਝੰਡਾ ਲਹਿਰਾਇਆ। ਸਕੂਲ ਦੇ ਬੱਚਿਆਂ ਨੇ ਇੰਟਰਨੈਸ਼ਨਲ ਵੀਰ- ਕਵੋਨ-ਡੋ ਮਾਰਸ਼ਲ ਆਰਟਸ ਅਕੈਡਮੀ ਵੱਲੋਂ ਆਯੋਜਿਤ ਬਾਰ੍ਹਵੀਂ ਇੰਡੋ- ਨੇਪਾਲ ਮਾਰਸ਼ਲ ਆਰਟਸ ਚੈਂਪੀਅਨਸ਼ਿਪ 2023 ਵਿੱਚ ਸੋਨੇ ਅਤੇ ਚਾਂਦੀ ਦੇ ਮੈਡਲ ਜਿੱਤ ਕੇ ਆਪਣੇ ਸਕੂਲ ਦਾ ਨਾਂ ਬੁਲੰਦੀਆਂ ਉੱਤੇ ਪਹੁੰਚਾਇਆ। ਇਸ ਮੁਕਾਬਲੇ ਦੇ ਵਿੱਚ ਭਾਰਤ ਦੇ ਵੱਖ- ਵੱਖ ਰਾਜਾਂ ਦੇ ਬੱਚਿਆਂ ਨੇ ਭਾਗ ਲਿਆ।

ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਇਸ ਮੌਕੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਜਿੱਤ ਉੱਤੇ ਵਧਾਈ ਦਿੱਤੀ ਅਤੇ ਬਾਕੀ ਬੱਚਿਆਂ ਨੂੰ ਵੀ ਇਹਨਾਂ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਆ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਇਨ੍ਹਾਂ ਜੇਤੂ ਬੱਚਿਆਂ ਦੀ ਪਿੱਠ ਥਾਪੜੀ ਅਤੇ ਭਵਿੱਖ ਵਿੱਚ ਵੀ ਜਿੱਤਾਂ ਦੇ ਇਸ ਸਿਲਸਿਲੇ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਆ।

Facebook Comments

Trending