ਜਲੰਧਰ : ਬੀਤੀ ਰਾਤ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਨੰਦਨਪੁਰ ਤੋਂ ਹੀਰਾਪੁਰ ਨੂੰ ਜਾਂਦੀ ਸੜਕ ’ਤੇ ਇਨੋਵਾ ਕਾਰ ਸਵਾਰਾਂ ਨੇ ਅੱਧੀ ਦਰਜਨ ਦੇ ਕਰੀਬ ਗੋਲੀਆਂ ਚਲਾ ਦਿੱਤੀਆਂ।ਵਸਨੀਕ ਕਿਸਾਨ ਦਾ ਕਹਿਣਾ ਹੈ ਕਿ ਉਸ ਦਾ ਜ਼ਮੀਨੀ ਵਿਵਾਦ ਕਾਫੀ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ ਅਤੇ ਅਦਾਲਤ ਨੇ ਉਸ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ।ਉਹ ਕਰੀਬ 8 ਮਹੀਨਿਆਂ ਤੋਂ ਆਪਣੀ ਜ਼ਮੀਨ ‘ਤੇ ਖੇਤੀ ਕਰ ਰਿਹਾ ਹੈ। ਜਲੰਧਰ ਦੇ ਮਕਸੂਦਾਂ ਅਧੀਨ ਪੈਂਦੇ ਪਿੰਡ ਨੰਦਨਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਬੀਤੀ ਰਾਤ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਖੁਸ਼ਕਿਸਮਤੀ ਨਾਲ ਉਸ ਸਮੇਂ ਘਰ ਦੇ ਬਾਹਰ ਕੋਈ ਨਹੀਂ ਸੀ, ਜਿਸ ਕਾਰਨ ਕੋਈ ਜ਼ਖਮੀ ਨਹੀਂ ਹੋਇਆ।
ਉਸ ਨੇ ਦੱਸਿਆ ਕਿ ਉਸ ਨੇ ਇਸ ਦੀ ਸੂਚਨਾ ਮਕਸੂਦਾਂ ਪੁਲੀਸ ਨੂੰ ਦਿੱਤੀ ਹੈ। ਡੀਐਸਪੀ ਸਮੇਤ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਥੋਂ 10 ਦੇ ਕਰੀਬ ਖੋਲ ਬਰਾਮਦ ਕੀਤੇ।ਪੁਲਿਸ ਵੱਲੋਂ ਸੀ.ਸੀ.ਟੀ.ਵੀ. ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ ਇਕ ਕਾਰ ਆਉਂਦੀ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਪਿੱਛੇ ਤੋਂ ਗੋਲੀਬਾਰੀ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਇਸ ਦੌਰਾਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਐਸ.ਐਚ.ਓ ਮਕਸੂਦਾ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਇਸ ਮਾਮਲੇ ਨੂੰ ਟਰੇਸ ਕਰਨਗੇ।