ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਫਰਜ਼ੀ ਦਸਤਾਵੇਜ ਬਣਾ ਕੇ ਕੰਪਨੀ ਦੇ ਬੈਂਕ ਖਾਤਿਆਂ ‘ਚੋਂ 81 ਲੱਖ 26 ਹਜ਼ਾਰ ਰੁਪਏ ਦੀ ਰਾਸ਼ੀ ਕਢਵਾਉਣ ਵਾਲੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ।ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਪੁਲ ਜੈਨ ਵਾਸੀ ਸ਼ਿਆਮ ਸਿੰਘ ਰੋਡ ਘੁਮਾਰ ਮੰਡੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ |
ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਅਮਿਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਸਚਦੇਵਾ ਇਨਕਲੇਵ, ਬਰਨਹਾਡਾ ਨੇ ਉਸ ਦੇ ਕੰਪਨੀ ਦੇ ਖਾਤੇ ‘ਚੋਂ ਜਾਅਲੀ ਦਸਤਖਤ ਕਰਵਾ ਕੇ 81 ਲੱਖ 26 ਹਜ਼ਾਰ ਰੁਪਏ ਦੀ ਰਕਮ ਕਢਵਾ ਕੇ ਕੰਪਨੀ ਨਾਲ ਧੋਖਾਧੜੀ ਕੀਤੀ ਹੈ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਅਜੇ ਫ਼ਰਾਰ ਹੈ ਜਿਸ ਦੀ ਗ੍ਰਿਫ਼ਤਾਰੀ ਲਈ ਪੁਲੀਸ ਛਾਪੇਮਾਰੀ ਕਰ ਰਹੀ ਹੈ।