ਪੰਜਾਬੀ

220 ਕੇਵੀ ਸਬ ਸਟੇਸ਼ਨ ਤੋਂ 66 ਕੇਵੀ ਮੋਨੋਪੋਲ ਲਾਈਨ ਦਾ ਕੀਤਾ ਉਦਘਾਟਨ

Published

on

ਲੁਧਿਆਣਾ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਏਟੀਓ ਵੱਲੋਂ ਲਾਡੋਵਾਲ ਜੀਟੀ ਰੋਡ ਲੁਧਿਆਣਾ 220 ਕੇਵੀ ਸਬ ਸਟੇਸ਼ਨ ਤੋਂ 66 ਕੇਵੀ ਮੋਨੋਪੋਲ ਲਾਈਨ ਦਾ ਉਦਘਾਟਨ ਕੀਤਾ ਗਿਆ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀਐਸਪੀਸੀਐਲ ਵੱਲੋਂ ਉਦਯੋਗਿਕ ਖੇਤਰਾਂ ਵਿਚ ਨਿਰੰਤਰ ਸਪਲਾਈ ਪੁਖਤਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

ਇਸਦੇ ਤਹਿਤ ਸੰਘਣੇ ਇਲਾਕਿਆਂ ਵਿਚ ਮੋਨੋਪੋਲ ਲਾਈਨਾਂ ਲਗਾਈਆਂ ਜਾ ਰਹੀਆਂ ਹਨ। ਭਾਵੇਂ ਇਸਦੀ ਲਾਗਤ ਜ਼ਿਆਦਾ ਹੈ, ਲੇਕਿਨ ਉਦਯੋਗਾਂ ਅਤੇ ਲੋਕਾਂ ਨੂੰ ਬਿਹਤਰੀਨ ਬਿਜਲੀ ਸੇਵਾਵਾਂ ਦੇਣ ਨੂੰ ਸਰਕਾਰ ਆਪਣਾ ਫਰਜ਼ ਸਮਝਦੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਚ ਇਹ ਪਹਿਲੀ ਵਾਰ ਹੋਇਆ ਹੈ ਕਿ ਬਿਜਲੀ ਦੀ ਸਪਲਾਈ ਵਿੱਚ ਸੁਧਾਰ ਵਾਸਤੇ ਮੋਨੋਪੋਲ ਲਾਈਨਾਂ ਦਾ ਇਸਤੇਮਾਲ ਕੀਤਾ ਗਿਆ ਹੈ।

ਇਸ ਨਾਲ ਖਾਸ ਤੌਰ ਤੇ ਸ਼ਹਿਰ ਦੇ ਸੰਘਣੀ ਹਿੱਸਿਆਂ ਵਿਚ ਬਿਜਲੀ ਦੀ ਸਪਲਾਈ ਦੇਣ ਲਈ ਮੱਦਦ ਮਿਲੇਗੀ, ਜਿੱਥੇ ਪੁਰਾਣੇ ਖੰਭੇ ਜ਼ਿਆਦਾ ਜਗ੍ਹਾ ਥਾਂ ਸਨ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਜਗ੍ਹਾ ਘੱਟ ਹੋਣ ਕਾਰਨ ਪੀਐੱਸਪੀਸੀਐੱਲ ਲਈ ਸਬ ਸਟੇਸ਼ਨ ਤੋਂ 66 ਕੇਵੀ ਟਰਾਂਸਮਿਸ਼ਨ ਲਾਈਨ ਨੂੰ ਲਿਆਉਣਾ ਮੁਸ਼ਕਿਲ ਸੀ, ਜਿਸ ਕਾਰਨ ਮੋਨੋਪੋਲਜ ਰਾਹੀਂ ਲਾਈਨ ਵਿਛਾਉਣ ਦੀ ਯੋਜਨਾ ਬਣੀ।

ਇਸ 12 ਕਿਲੋਮੀਟਰ ਡਬਲ ਸਰਕਟ ਲਾਈਨ ਨੂੰ ਪੀਐਸਪੀਸੀਐਲ ਵੱਲੋਂ 16.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 12 ਕਿਲੋਮੀਟਰ ਲਾਈਨ ਵਿੱਚੋਂ ਕਰੀਬ 6 ਕਿਲੋਮੀਟਰ ਲਾਈਨ ਮੋਨੋਪੋਲਜ ਤੇ ਹੈ। ਭਵਿੱਖ ਵਿਚ ਮੋਨੋਪੋਲ ਲਾਇਨਜ਼ ਦਾ ਵਿਸਥਾਰ ਹੋਰ ਵੀ ਇਲਾਕਿਆਂ ਵਿਚ ਕੀਤਾ ਜਾਵੇਗਾ।

ਇਸ ਮੌਕੇ ਬਿਜਲੀ ਮੰਤਰੀ ਵੱਲੋਂ 220 ਕੇਵੀ ਲਾਡੋਵਾਲ ਸਬ ਸਟੇਸ਼ਨ ਵਿਖੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ ਗਿਆ। ਜਿਸ ਤੇ ਪੀਐਸਟੀਸੀਐਲ ਵੱਲੋਂ ਦੂਸਰਾ 160 MVA, 220/66 KV ਪਾਵਰ ਟਰਾਂਸਫਾਰਮਰ 9.5 ਕਰੋਡ਼ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾ ਰਿਹਾ ਹੈ, ਜਿਹੜਾ ਕੰਮ 15 ਜੁਲਾਈ, 2022 ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਤਰ੍ਹਾਂ ਉਨ੍ਹਾਂ ਨੇ ਸਬ ਸਟੇਸ਼ਨ ਵਿਖੇ ਦੋ 220 ਕੇਵੀ ਟਰਾਂਸਮਿਸ਼ਨ ਸਿਸਟਮ ਤੇ ਹੌਟਲਾਈਨ ਮੇਨਟੇਨਸ ਤਕਨੀਕਾਂ ਦਾ ਵੀ ਨਿਰੀਖਣ ਕੀਤਾ।

Facebook Comments

Trending

Copyright © 2020 Ludhiana Live Media - All Rights Reserved.