ਪੰਜਾਬੀ

 ਵਿਧਾਇਕ ਬੱਗਾਵਲੋਂ 22 ਫੁੱਟੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

ਲੁਧਿਆਣਾ :  ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 91, 92, 93 ਅਤੇ 79 ਨੂੰ ਜੋੜਦੀ ਮੁੱਖ 22 ਫੁੱਟੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਸੜਕ ਦੇ ਮੁੜ ਨਿਰਮਾਣ ‘ਤੇ ਕਰੀਬ 80 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਬੱਗਾ ਨੇ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ।

Facebook Comments

Trending

Copyright © 2020 Ludhiana Live Media - All Rights Reserved.