Connect with us

ਪੰਜਾਬੀ

ਕੜਵਲ ਤੇ ਬਜਾਵਾ ਵਲੋਂ ਵਾਰਡ 34 ‘ਚ ਵਿਕਾਸ ਕਾਰਜਾਂ ਦਾ ਉਦਘਾਟਨ

Published

on

Inauguration of development works in Ward 34 by Karwal and Bajawa

ਲੁਧਿਆਣਾ : ਹਲਕਾ ਆਤਮ ਨਗਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕਰਦੇ ਹੋਏ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਦੂਸਰੇ ਦਿਨ ਵੀ ਵਾਰਡ ਨੰ. 34 ‘ਚ 95 ਲੱਖ, 13 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਵਾਰਡ ਨੰ. 34 ਦੇ ਇੰਚਾਰਜ ਰਾਜਿੰਦਰ ਸਿੰਘ ਬਾਜਵਾ ਨੂੰ ਨਾਲ ਲੈ ਕੇ ਕੀਤਾ।

ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਸ. ਕੜੜਲ ਤੇ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਵਿਸੇਸ਼ ਸਹਿਯੋਗ ਸਦਕਾ ਹਲਕਾ ਆਤਮ ਨਗਰ ਵਿਕਾਸ ਪੱਖੋਂ ਅੱਗੇ ਵੱਲ ਵੱਧ ਰਿਹਾ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਆਉਣ ਵਾਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮਦਾਵਾਰਾਂ ਨੂੰ ਜਿਤਾਉਣ ਲਈ ਦਿਨ-ਰਾਤ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਲੀਪ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ ਬਿੱਟੂ, ਰਾਮ ਸਰੂਪ, ਮੰਗਲ ਸਿੰਘ, ਬੱਬੂ ਅਰੋੜਾ, ਸਾਗਰ ਧਵਨ ਸਮੇਤ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।

Facebook Comments

Trending