ਪੰਜਾਬੀ ਵਿਧਾਇਕ ਛੀਨਾ ਵਲੋਂ ਵਾਰਡ ਨੰ: 34 ‘ਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ Published 1 year ago on August 31, 2023 By Shukdev Singh Share Tweet ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਸਥਾਨਕ ਵਾਰਡ ਨੰਬਰ 34 ਅਧੀਨ ਸੁੰਦਰ ਨਗਰ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ ਸਾਢੇ ਗਿਆਰਾਂ ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪਿਛਲੇ 15 ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲੀ ਹੈ। ਇਲਾਕੇ ਦੇ ਲੋਕ ਕਾਫੀ ਸਮੇਂ ਤੋਂ ਪਾਣੀ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪਾਣੀ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਇਲਾਕੇ ‘ਚ ਪਿਛਲੇ ਕਈ ਸਾਲਾਂ ਤੋਂ ਲੋਕ ਪ੍ਰੇਸ਼ਾਨ ਸਨ, ਪਰ ਇਲਾਕਾ ਵਾਸੀਆਂ ਦੀ ਸਮੱਸਿਆ ਨੂੰ 25 ਐਚ ਪੀ ਦੇ ਟਿਊਬਵੈਲ ਦੀ ਸਥਾਪਨਾ ਨਾਲ ਦੂਰ ਕਰ ਦਿੱਤਾ ਗਿਆ ਹੈ ਵਿਧਾਇਕ ਛੀਨਾ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹਾਂ, ਉਨ੍ਹਾ ਕਿਹਾ ਕਿ ਸੁੰਦਰ ਨਗਰ ਵਾਰਡ 34 ਦੇ ਲੋਕ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ, ਫਿਰ ਕਾਂਗਰਸ ਦੀ ਸਰਕਾਰ ਵੇਲੇ ਵੀ ਇਸੇ ਟਿਊਬਵੈਲ ਦੀ ਮੰਗ ਕਰ ਰਹੇ ਸਨ। Facebook Comments Related Topics:halka ldh. westinauguration of tubewellLudhianamla rajinder chhinawater supply Up Next ਜੇਲ੍ਹ ‘ਚ ਕਰੀਬ 400 ਬੰਦੀਆਂ ਨੂੰ ਪਰਿਵਾਰਕ ਮੈਂਬਰਾਂ ਨੇ ਬੰਨੀਆਂ ਰੱਖੜੀਆਂ Don't Miss ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਸ਼ੁਰੂ, ਕੱਢੀ ਗਈ ਪਹਿਲੀ ਕਲਸ਼ ਯਾਤਰਾ Advertisement You may like ਲੁਧਿਆਣਾ ਸ਼ਹਿਰ ‘ਚ ਬਿਜਲੀ ਅਤੇ ਪਾਣੀ ਦੀ ਸਪਲਾਈ ਬੰਦ, ਲੋਕਾਂ ‘ਚ ਮਚੀ ਹਫੜਾ-ਦਫੜੀ, ਜਾਣੋ ਕਾਰਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਜਲ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤਿੰਨ ਟਿਊਬਵੈੱਲ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ: 3 ‘ਚ ਨਵੇਂ ਟਿਊਬਵੈਲ ਦਾ ਉਦਘਾਟਨ ਲੁਧਿਆਣਾ ‘ਚ ਭਾਰੀ ਬਾਰਿਸ਼ ਕਾਰਣ ਵਾਟਰ ਸਪਲਾਈ ‘ਚ ਹੋਵੇਗੀ ਇੰਨੇ ਘੰਟਿਆਂ ਦੀ ਕਟੌਤੀ ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ Trending