ਪੰਜਾਬੀ
ਸਿੰਘਪੁਰਾ ‘ਚ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
Published
3 years agoon
ਲੁਧਿਆਣਾ : ਸਿੱਧਵਾਂ ਨਹਿਰ ਕਿਨਾਰੇ ਸਥਿਤ ਪਿੰਡ ਸਿੰਘਪੁਰਾ ਵਿਖੇ ਹਲਕਾ ਗਿੱਲ ਦੇ ਵਿਧਾਇਕ ਅਤੇ ਚੇਅਰਮੈਨ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਕੁਲਦੀਪ ਸਿੰਘ ਵੈਦ ਨੇ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਗ੍ਰਾਮ ਪੰਚਾਇਤ ਵਲੋਂ ਸਰਪੰਚ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਰੱਖੇ ਇਕ ਸਾਦੇ ਸਮਾਗਮ ਦੌਰਾਨ ਕੀਤਾ।
ਇਸ ਮੌਕੇ ਵਿਧਾਇਕ ਵੈਦ ਨੇ ਪਿੰਡ ਵਾਸੀਆਂ ਦੇ ਰੂਬਰੂ ਹੁੰਦੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਪੂਰੇ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਆਏ ਹਨ, ਜਿਸ ਨਾਲ ਪਿੰਡ ਦਾ ਸਰਬਪੱਖੀ ਵਿਕਾਸ ਹੋਇਆ ਹੈ।
ਪਿੰਡ ਵਾਸੀਆਂ ਨੇ ਵੀ ਵਿਧਾਇਕ ਵੈਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿਚ ਵਿਕਾਸ ਕਾਰਜ਼ਾ ਅਧੀਨ ਸ਼ਹਿਰ ਵਾਲੀਆਂ ਸਾਰੀਆਂ ਸਹੂਲਤਾਂ ਮਿਲੀਆਂ ਹਨ। ਜਿਸ ਦਾ ਕਰਜ਼ ਉਹ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਸਰਕਾਰ ਦੁਬਾਰਾ ਬਣਾ ਕੇ ਉਤਾਰਨਗੇ।
ਇਸ ਮੌਕੇ ਪੰਚ ਸੱਜਣ ਸਿੰਘ, ਪੰਚ ਧਰਮਿੰਦਰ ਸਿੰਘ, ਪੰਚ ਦਲਜੀਤ ਕੌਰ, ਪੰਚ ਪ੍ਰੀਤਮ ਕੌਰ, ਜੀ ਓ ਜੀ ਨਰਿੰਦਰ ਸਿੰਘ, ਨਾਇਬ ਸਿੰਘ, ਈਸ਼ਰ ਸਿੰਘ ਟਿੱਬਾ, ਰਾਜਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
You may like
-
ਸਾਬਕਾ ਵਿਧਾਇਕ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ
-
ਲੁਹਾਰਾ ਅਤੇ ਆਸ – ਪਾਸ ਦੀਆਂ ਕਾਲੋਨੀਆਂ ਦੇ ਲੋਕਾਂ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ – ਵਿਧਾਇਕਾ ਬੀਬੀ ਛੀਨਾ
-
ਵਿਧਾਇਕ ਸੰਗੋਵਾਲ ਵੱਲੋਂ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ
-
ਵਿਧਾਇਕ ਸੰਗੋਵਾਲ ਵੱਲੋਂ ਪਿੰਡ ਜੱਸੀਆਂ ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ
-
ਹਲਕਾ ਗਿੱਲ 66 ਰਿਜ਼ਰਵ ਤੋਂ ਆਪ ਦੇ ਜੀਵਨ ਸਿੰਘ ਸੰਗੋਵਾਲ 57288 ਦੀ ਵੱਡੀ ਲੀਡ ਨਾਲ ਜੇਤੂ
-
ਹਲਕਾ ਗਿੱਲ ‘ਚ ਸਭ ਤੋਂ ਜ਼ਿਆਦਾ ਪੋਲਿੰਗ ਕਰਕੇ ਦੇਰ ਤੱਕ ਚਲੇਗੀ ਗਿਣਤੀ
