Connect with us

ਪੰਜਾਬੀ

ਸਿੰਘਪੁਰਾ ‘ਚ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ

Published

on

Inauguration of interlocking tiled road at Singhpura

ਲੁਧਿਆਣਾ :   ਸਿੱਧਵਾਂ ਨਹਿਰ ਕਿਨਾਰੇ ਸਥਿਤ ਪਿੰਡ ਸਿੰਘਪੁਰਾ ਵਿਖੇ ਹਲਕਾ ਗਿੱਲ ਦੇ ਵਿਧਾਇਕ ਅਤੇ ਚੇਅਰਮੈਨ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਕੁਲਦੀਪ ਸਿੰਘ ਵੈਦ ਨੇ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਗ੍ਰਾਮ ਪੰਚਾਇਤ ਵਲੋਂ ਸਰਪੰਚ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਰੱਖੇ ਇਕ ਸਾਦੇ ਸਮਾਗਮ ਦੌਰਾਨ ਕੀਤਾ।

ਇਸ ਮੌਕੇ ਵਿਧਾਇਕ ਵੈਦ ਨੇ ਪਿੰਡ ਵਾਸੀਆਂ ਦੇ ਰੂਬਰੂ ਹੁੰਦੇ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਪੂਰੇ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਆਏ ਹਨ, ਜਿਸ ਨਾਲ ਪਿੰਡ ਦਾ ਸਰਬਪੱਖੀ ਵਿਕਾਸ ਹੋਇਆ ਹੈ।

ਪਿੰਡ ਵਾਸੀਆਂ ਨੇ ਵੀ ਵਿਧਾਇਕ ਵੈਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿਚ ਵਿਕਾਸ ਕਾਰਜ਼ਾ ਅਧੀਨ ਸ਼ਹਿਰ ਵਾਲੀਆਂ ਸਾਰੀਆਂ ਸਹੂਲਤਾਂ ਮਿਲੀਆਂ ਹਨ। ਜਿਸ ਦਾ ਕਰਜ਼ ਉਹ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਸਰਕਾਰ ਦੁਬਾਰਾ ਬਣਾ ਕੇ ਉਤਾਰਨਗੇ।

ਇਸ ਮੌਕੇ ਪੰਚ ਸੱਜਣ ਸਿੰਘ, ਪੰਚ ਧਰਮਿੰਦਰ ਸਿੰਘ, ਪੰਚ ਦਲਜੀਤ ਕੌਰ, ਪੰਚ ਪ੍ਰੀਤਮ ਕੌਰ, ਜੀ ਓ ਜੀ ਨਰਿੰਦਰ ਸਿੰਘ, ਨਾਇਬ ਸਿੰਘ, ਈਸ਼ਰ ਸਿੰਘ ਟਿੱਬਾ, ਰਾਜਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

Facebook Comments

Trending