Connect with us

ਪੰਜਾਬੀ

ਵਿਧਾਇਕ ਛੀਨਾ ਵਲੋਂ ਵਾਰਡ ਨੰ: 37 ‘ਚ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

Inauguration of Link Road construction works in Ward No. 37 by MLA Chhina

ਲੁਧਿਆਣਾ :  ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 37 ਵਿੱਚ 44 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਜੋਰਾ ਹਲਵਾਈ ਵਾਲੀ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ. ਵਿਧਾਇਕ ਛੀਨਾ ਵਲੋਂ ਕਿਹਾ ਗਿਆ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹਨ ਅਤੇ ਇੱਕ-ਇੱਕ ਕਰਕੇ ਉਨ੍ਹਾਂ ਵੱਲੋਂ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਲੁਧਿਆਣਾ ਦੱਖਣੀ ਵਿੱਚ ਜਿੱਥੇ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ‘ਤੇ ਜਾਰੀ ਹਨ ਉੱਥੇ ਹੀ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਵੱਖ-ਵੱਖ ਮੁਹਿੰਮਾਂ ਅਤੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ। ਲੋਕਾਂ ਵੱਲੋਂ ਵੀ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਕਾਰਜ਼ਾ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

Facebook Comments

Trending