ਪੰਜਾਬੀ

ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ

Published

on

ਲੁਧਿਆਣਾ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਮਾਲਪੁਰ ਮੈਟਰੋ ਰੋਡ ਉੱਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਿਕ 75ਵੀਂ ਅਜਾਦੀ ਦਿਵਸ ਵਰ੍ਹੇਗੰਢ ਮੌਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਸ੍ਰ ਮਾਨ ਜੋ ਕਿ ਲੁਧਿਆਣਾ ਵਿਖੇ ਅਜਾਦੀ ਦਿਵਸ ਉੱਤੇ ਝੰਡਾ ਲਹਿਰਾਉਣ ਲਈ ਪਹੁੰਚੇ ਹੋਏ ਸਨ, ਵੱਲੋਂ ਖੁਦ ਹਲਕਾ ਉੱਤਰੀ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।

ਇਸ ਮੌਕੇ ਵਿਧਾਇਕ ਮੁੰਡੀਆਂ ਨੇ ਕਿਹਾ ਕਿ ਹੁਣ ਕੋਈ ਵੀ ਪੰਜਾਬ ਵਾਸੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ ਅਤੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਦੇ ਨਾਲ ਹਰ ਪ੍ਰਕਾਰ ਦਾ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਗਰੀਬਾਂ ਦੀ ਹੋ ਰਹੀ ਲੁੱਟ ਬੰਦ ਹੋ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.