Connect with us

ਪੰਜਾਬੀ

12 ਲੱਖ 52 ਹਜ਼ਾਰ ਦੀ ਲਾਗਤ ਨਾਲ ਬਣਾਏ ਨਵੇਂ ਕਮਰਿਆਂ ਦਾ ਉਦਘਾਟਨ

Published

on

Inauguration of new rooms constructed at a cost of 12 lakh 52 thousand

ਲੁਧਿਆਣਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾ ‘ਚ ਕਰਵਾਏ ਗਏ ਸਮਾਗਮ ਦੌਰਾਨ 12 ਲੱਖ 52 ਹਜ਼ਾਰ ਦੀ ਲਾਗਤ ਨਾਲ ਬਣਾਏ ਨਵੇਂ ਕਮਰਿਆਂ ਦਾ ਉਦਘਾਟਨ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪ੍ਰਿੰਸੀਪਲ ਚਰਨਜੀਤ ਕੌਰ ਆਹੂਜਾ ਨੇ ਕੀਤਾ।

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਪੰਜਾਬ ‘ਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਕਈ ਨਵੀਆਂ ਸਕੀਮਾਂ ਰਾਹੀਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਰਹੀ ਹੈ ਤਾਂ ਜੋ ਸਕੂਲਾਂ ‘ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਨਾ ਹੋਵੇ।

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਪ੍ਰਧਾਨ ਮਨਜੀਤ ਸਿੰਘ ਹੰਬੜਾ, ਸਰਪੰਚ ਰਣਜੋਧ ਸਿੰਘ, ਨੰਬਰਦਾਰ ਬਲਵੀਰ ਸਿੰਘ ਕਲੇਰ ਤੇ ਪਿੰ੍ਸੀਪਲ ਚਰਨਜੀਤ ਕੋਰ ਅਹੂਜਾ ਵਲੋਂ ਲੈਕਚਰਾਰ ਅਲਵੇਲ ਸਿੰਘ ਪੁੜੈਣ ਨੂੰ ਕੀਤੇ ਗਏ ਸਮਾਜ ਸੇਵੀ ਕੰਮਾਂ ਤੇ ਆਪਣੀ ਡਿਊਟੀ ਸਮੇਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।

Facebook Comments

Trending