ਪੰਜਾਬੀ

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਥਾਪਰ ਕਲੋਨੀ ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Published

on

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 01 ਅਧੀਨ ਥਾਪਰ ਕਲੋਨੀ ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਵਸਨੀਕਾਂ ਨੂੰ ਸਮਰਪਿਤ ਕੀਤਾ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਕਿਹਾ ਕਿ ਵਾਰਡ ਨੰਬਰ 01 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ .

ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਐਕਸੀਅਨ ਪ੍ਰਦੀਪ ਸਲੂਜਾ, ਨਗਰ ਨਿਗਮ ਦੇ ਸਬੰਧਤ ਅਧਿਕਾਰੀ, ਕੁਲਦੀਪ ਮੱਕੜ, ਦਯਾਨੰਦ ਮਹਿਤਾ, ਕਨੌਜ ਕੁਮਾਰ, ਸਾਧੂ ਸਿੰਘ, ਖੁਸ਼ਦੀਪ ਸਿੰਘ, ਵਰਿੰਦਰ ਕੌਫੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.