ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਵਿਖੇ ਉਸਾਰੇ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।