ਪੰਜਾਬੀ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Published

on

ਲੁਧਿਆਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 41 ਅਧੀਨ ਗਲੀ ਨੰਬਰ 39, ਜਨਤਾ ਨਗਰ ਵਿਖੇ 12 ਲੱਖ ਰੁਪਏ ਦੀ ਲਾਗਤ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 41 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ।

ਉਨ੍ਹਾਂ ਕਿਹਾ ਕਿ ਹੁਣ ਛਾਉਣੀ ਮੁਹੱਲਾ, ਆਰੀਆ ਮੁਹੱਲਾ ਤੇ ਆਸ ਪਾਸ ਦੇ ਇਲਾਕਿਆਂ ਨੂੰ ਇਸਦਾ ਲਾਭ ਮਿਲੇਗਾ। ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Facebook Comments

Trending

Copyright © 2020 Ludhiana Live Media - All Rights Reserved.