ਪੰਜਾਬੀ
ਵਾਰਡ ਨੰਬਰ 64 ‘ਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ
Published
2 years agoon

ਲੁਧਿਆਣਾ : ਵਿਧਾਇਕਾਂ ਚੌਧਰੀ ਮਦਨ ਲਾਲ ਬੱਗਾ, ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਕੌਂਸਲਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਵਾਰਡ ਨੰਬਰ 64 ਅਧੀਨ ਲਕਸ਼ਮੀ ਸਿਨੇਮਾ, ਲੱਕੜ ਬਾਜ਼ਾਰ ਰੋਡ ਤੋ ਗੁਰਦੁਆਰਾ ਸ਼੍ਰੀ ਕਲਗੀਧਰ ਰੋਡ ਅਤੇ ਜੱਸਲ ਹਾਉਸ ਜਗਰਾਉ ਪੁਲ ਤੱਕ 87 ਲੱਖ 78 ਹਜਾਰ ਦੀ ਲਾਗਤ ਨਾਲ ਹੋਣ ਜਾ ਰਹੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ. ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਅਤੇ ਪਰਾਸ਼ਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਕਰੀਬ 88 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਲਾਕਾ ਕੌਂਸਕਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਇਸ ਪ੍ਰੋਜੈਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਨੂੰਨੀ ਕਾਰਵਾਈ ਕਰਕੇ ਇਸ ਸੜ੍ਹਕ ਦਾ ਨਿਰਮਾਣ ਰੁੱਕਿਆ ਹੋਇਆ ਸੀ, ਪਰ ਉਹਨਾਂ ਦੀ ਨਿਰੰਤਰ ਮਿਹਨਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ.
ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ.
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ
-
ਚੇਅਰਮੈਨ ਮੱਕੜ ਨੇ ਜਿਲ੍ਹਾ ਲੁਧਿਆਣਾ ਦੇ ਬਲਾਕ ਇੰਚਾਰਜਾਂ ਨਾਲ ਕੀਤੀ ਮੀਟਿੰਗ
-
ਵਿਧਾਇਕ ਬੱਗਾ ਵਲੋਂ ਵਾਰਡ ਨੰ:1 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਛੀਨਾ ਦੀ ਅਗਵਾਈ ‘ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ